‘ਅਰਦਾਸ ਕਰਾਂ’ ਦੀ ਟੀਮ ਨੂੰ ਕਰਨਾ ਪਿਆ ਕਈ ਔਕੜਾਂ ਦਾ ਸਾਹਮਣਾ, ਦੇਖੋ ਬੀਹਾਈਂਡ ਦਾ ਸੀਨ

By  Lajwinder kaur June 24th 2019 10:24 AM

ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ‘ਅਰਦਾਸ ਕਰਾਂ’ ਜਿਸ ਨੂੰ ਲੈ ਕੇ ਦਰਸ਼ਕਾਂ ਵਿੱਚ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ। ਹਾਲ ਹੀ ‘ਚ ਪਹਿਲੇ ਚੈਪਟਰ ਦੇ ਰੂਪ ‘ਚ ਫ਼ਿਲਮ ਦਾ ਟਰੇਲਰ ਸਾਹਮਣੇ ਆਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਹੈ। ਫ਼ਿਲਮ ਦੇ ਟਰੇਲਰ ਨੂੰ ਚੈਪਟਰਾਂ ਦੇ ਰੂਪ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

View this post on Instagram

 

#19july2019 #ardaaskaraan @ardaaskaraan @humblemotionpictures

A post shared by Gippy Grewal (@gippygrewal) on Jun 23, 2019 at 7:21pm PDT

ਹੋਰ ਵੇਖੋ:ਬੀ ਪਰਾਕ ਨੂੰ ਗਾਇਕੀ ਤੋਂ ਇਲਾਵਾ ਪਸੰਦ ਹੈ ਕੁਕਿੰਗ, ਹਰ ਗੀਤ ਦੇ ਮਿਲੀਅਨ ਵਿਊਜ਼ ਹੋਣ ‘ਤੇ ਕਰਦੇ ਨੇ ਕੁਕਿੰਗ, ਦੇਖੋ ਵੀਡੀਓ

ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਵੀਡੀਓ ਸ਼ੇਅਰ ਕੀਤੀ ਹੈ। ਬੀਹਾਈਂਡ ਦਾ ਸੀਨ 'ਚ ਦਿਖਾਇਆ ਗਿਆ ਹੈ ਕਿ ਕਿਵੇਂ ਹੱਡਾਂ ਨੂੰ ਜੰਮਾ ਦੇਣ ਵਾਲੀ ਠੰਡ 'ਚ ਫ਼ਿਲਮ ਦੀ ਸ਼ੂਟਿੰਗ ਕੀਤੀ ਗਈ ਹੈ। ਗੁਰਪ੍ਰੀਤ ਘੁੱਗੀ ਨੇ ਦੱਸਿਆ ਕਿਵੇਂ ਅਰਦਾਸ ਕਰਾਂ ਦੀ ਪੂਰੀ ਟੀਮ ਨੇ ਏਨੇ ਠੰਡੇ ਮੌਸਮ ‘ਚ ਸ਼ੂਟਿੰਗ ਕੀਤੀ ਹੈ। ਪਰ ਉਹ ਹਰ ਸ਼ੂਟ ਤੋਂ ਪਹਿਲਾਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਸਨ ਤੇ ਸ਼ੂਟ ਪੂਰੇ ਹੋਣ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਸਨ। ਵੀਡੀਓ ‘ਚ ਦੇਖੋ ਸਕਦੇ ਹੋ ਕਿੰਨੀ ਔਕੜਾਂ ‘ਚ ਇਸ ਫ਼ਿਲਮ ਨੂੰ ਪੂਰਾ ਕੀਤਾ ਗਿਆ ਹੈ।

ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਵਲੋਂ ਡਾਇਰੈਕਟ ਅਤੇ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ‘ਅਰਦਾਸ ਕਰਾਂ’ ਦੀ ਕਹਾਣੀ ਅਤੇ ਸਕਰੀਨ ਪਲੇਅ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਨੇ ਮਿਲਕੇ ਲਿਖੇ ਨੇ, ਅਤੇ ਡਾਇਲਾਗਸ ਰਾਣਾ ਰਣਬੀਰ ਨੇ ਲਿਖੇ ਹਨ। ਇਸ ਫ਼ਿਲਮ ‘ਚ ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਮਲਕੀਤ ਰੌਣੀ, ਜਪਜੀ ਖਹਿਰਾ, ਮਿਹਰ ਵਿਜ, ਸਰਦਾਰ ਸੋਹੀ, ਰਾਣਾ ਜੰਗ ਬਹਾਦੁਰ ਸਿੰਘ, ਯੋਗਰਾਜ ਸਿੰਘ ਵਰਗੇ ਨਾਮੀ ਅਦਾਕਾਰ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ ਹੰਬਲ ਮੋਸ਼ਨ ਪਿਕਚਰ ਦੇ ਹੇਠ ਇਸ ਫ਼ਿਲਮ ਨੂੰ ਬਣਾਇਆ ਗਿਆ ਹੈ । ਗਿੱਪੀ ਗਰੇਵਾਲ ਦੀ ਇਹ ਫ਼ਿਲਮ 19 ਜੁਲਾਈ ਨੂੰ  ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

 

 

Related Post