ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਆਪਣੇ ਬਚਪਨ ਦੀ ਤਸਵੀਰ, ਪ੍ਰਸ਼ੰਸਕਾਂ ਤੋਂ ਪੁੱਛਿਆ ਇਹ ਸਵਾਲ

By  Shaminder May 21st 2020 11:11 AM

ਲਾਕਡਾਊਨ ਦੌਰਾਨ ਹਰ ਕੋਈ ਆਪਣੇ ਘਰਾਂ ‘ਚ ਸਮਾਂ ਬਿਤਾ ਰਿਹਾ ਹੈ । ਜਿੱਥੇ ਆਮ ਲੋਕ ਆਪਣੇ ਘਰਾਂ ‘ਚ ਸਮਾਂ ਬਿਤਾ ਰਹੇ ਨੇ । ਉੱਥੇ ਹੀ ਸੈਲੀਬ੍ਰੇਟੀਜ਼ ਵੀ ਆਪਣੇ ਘਰਾਂ ‘ਚ ਸਮਾਂ ਬਿਤਾ ਰਹੇ ਨੇ ਅਤੇ ਤਰ੍ਹਾਂ-ਤਰ੍ਹਾਂ ਦੀਆਂ ਐਕਟੀਵਿਟੀਜ਼ ਕਰ ਕੇ ਸਮਾਂ ਗੁਜ਼ਾਰ ਰਹੇ ਨੇ । ਲਾਕ ਡਾਊਨ ਦੌਰਾਨ ਸੈਲੇਬ੍ਰੇਟੀਜ਼ ਆਪੋ ਆਪਣੀਆਂ ਪੁਰਾਣੀਆਂ ਯਾਦਾਂ ਸਾਂਝਾ ਕਰ ਰਹੇ ਨੇ । ਗਿੱਪੀ ਗਰੇਵਾਲ ਵੀ ਆਪਣੇ ਪੂਰੇ ਪਰਿਵਾਰ ਦੇ ਨਾਲ ਕਵਾਲਿਟੀ ਟਾਈਮ ਬਿਤਾ ਰਹੇ ਨੇ ਅਤੇ ਲਾਕ ਡਾਊਨ ਦਾ ਭਰਪੂਰ ਫਾਇਦਾ ਉਠਾ ਰਹੇ ਨੇ ।

https://www.instagram.com/p/CAb1VmUg5LQ/

ਉਹ ਅਕਸਰ ਆਪਣੇ ਬੱਚਿਆਂ ਦੇ ਨਾਲ ਵੀਡੀਓ ਸ਼ੇਅਰ ਕਰਦੇ ਹਨ ।ਉਨ੍ਹਾਂ ਨੇ ਮੁੜ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਲੱਭੋ ਕਿੱਥੇ ਆਂ ਮੈਂ”।ਉਨ੍ਹਾਂ ਦੀ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ  ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/CAWrrlzAR4j/

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ। ਜਿਸ ‘ਚ ਅਰਦਾਸ, ਕੈਰੀ ਆਨ ਜੱਟਾ, ਇੱਕ ਸੰਧੂ ਹੁੰਦਾ ਸੀ ਸਣੇ ਕਈ ਫ਼ਿਲਮਾਂ ਹਨ ।ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਵੀ ਕਈ ਪ੍ਰਾਜੈਕਟਸ ਹਨ ਜਿਨ੍ਹਾਂ ‘ਤੇ ਉਹ ਕੰਮ ਕਰ ਰਹੇ ਨੇ । ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ਆਇਆ ਹੈ, ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਸੀ ।

Related Post