ਗਿੱਪੀ ਗਰੇਵਾਲ ਨੇ ਕਰਵਾਇਆ ਆਪਣੇ ਬੱਚਿਆਂ ਦਾ ਫੋਟੋ ਸ਼ੂਟ, ਤਸਵੀਰਾਂ ਹੋਈਆਂ ਵਾਇਰਲ

By  Lajwinder kaur July 28th 2020 10:30 AM

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਨੇ । ਏਨੀਂ ਦਿਨੀਂ ਉਹ ਪਰਿਵਾਰ ਦੇ ਨਾਲ ਕੁਆਇਲਟੀ ਟਾਈਮ ਬਿਤਾ ਰਹੇ ਨੇ ।   

ਹੋਰ ਵੇਖੋ: ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਤੇ ਯੋ ਯੋ ਹਨੀ ਸਿੰਘ ਦਾ ਇਹ ਪੁਰਾਣਾ ਵੀਡੀਓ, ਗਾਇਕ ਨੇ ਫੈਨਜ਼ ਦੇ ਨਾਲ ਸਾਂਝਾ ਕੀਤਾ ਇਹ ਵੀਡੀਓ

ਉਹ ਆਪਣੇ ਪਰਿਵਾਰ ਦੇ ਨਾਲ ਪੰਜਾਬ ‘ਚ ਰਹਿ ਰਹੇ ਨੇ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਬੱਚਿਆਂ ਦਾ ਫੋਟੋ ਸ਼ੂਟ ਕਰਵਾਇਆ ਹੈ । ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਹੰਬਲ ਕਿਡਜ਼ ਨਾਂਅ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ । ਜਿਸ ਤੋਂ ਬਾਅਦ ਇਹ ਤਸਵੀਰਾਂ ਇੰਟਰਨੈੱਟ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ।

ਇਨ੍ਹਾਂ ਤਸਵੀਰਾਂ ‘ਚ ਏਕਮ, ਸ਼ਿੰਦਾ ਤੇ ਗੁਰਬਾਜ਼ ਦੀ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ । ਗੁਰਬਾਜ਼ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਹੈ ਜਿਸ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਨੇ ।  ਜੇ ਗੱਲ ਕਰੀਏ ਗਿੱਪੀ ਗਰੇਵਾਲ ਕਾਫੀ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ ।

Related Post