ਗੁਰਬਾਜ਼ ਦੀਆਂ ਹਰਕਤਾਂ ਨੇ ਕੀਤਾ ਪਾਪਾ ਗਿੱਪੀ ਗਰੇਵਾਲ ਦੇ ਨੱਕ ‘ਚ ਦਮ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੁਰਬਾਜ਼ ਗਰੇਵਾਲ ਦਾ ਇਹ ਕਿਊਟ ਅੰਦਾਜ਼, ਦੇਖੋ ਵੀਡੀਓ

By  Lajwinder kaur March 12th 2021 01:05 PM

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਬੱਚਿਆਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਤੀਜੇ ਪੁੱਤਰ ਗੁਰਬਾਜ਼ ਗਰੇਵਾਲ ਦਾ ਇੱਕ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ।

inside image of gippy grewal shared gurbaaz cute video image source- instagram

 

ਹੋਰ ਪੜ੍ਹੋ : ਮਹਾਸ਼ਿਵਰਾਤਰੀ ਦੇ ਪਾਵਨ ਤਿਉਹਾਰ ‘ਤੇ ਗਾਇਕ ਦਿਲਜੀਤ ਦੋਸਾਂਝ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਵਧਾਈ

inside image of gippy grewal with gurbaaz image source- instagram

ਇਸ ਵੀਡੀਓ ‘ਚ ਦੇਖ ਸਕਦੇ ਹੋ ਕਿ ਗੁਰਬਾਜ਼ ਗਰੇਵਾਲ ਦੀਆਂ ਨਿੱਕੀਆਂ-ਨਿੱਕੀਆਂ ਹਰਕਤਾਂ ਨੇ ਪਾਪਾ ਗਿੱਪੀ ਗਰੇਵਾਲ ਦੇ ਨੱਕ ‘ਚ ਦਮ ਕੀਤਾ ਹੋਇਆ ਹੈ। ਗੁਰਬਾਜ਼ ਦਾ ਭੋਲੇਪਨ ਵਾਲਾ ਇਹ ਅੰਦਾਜ਼ ਹਰ ਇੱਕ ਦਾ ਦਿਲ ਜਿੱਤ ਰਿਹਾ ਹੈ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਹਿੰਦੀ ਗੀਤ ‘ਪਾਪਾ ਕਹਿਤੇ ਹੈ’ (Papa Kahte Hain) ਦੇ ਨਾਲ ਪੋਸਟ ਕੀਤਾ ਹੈ। ਹਜ਼ਾਰਾਂ ਦੀ ਗਿਣਤੀ ‘ਚੋਂ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

gippy grewal movie paani ch madaani sceen image source- instagram

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਬਾਕਮਾਲ ਦੇ ਐਕਟਰ ਨੇ । ਉਹ ਪੰਜਾਬੀ ਫ਼ਿਲਮੀ ਜਗਤ ਨੂੰ ਕਈ ਸੁਪਰ ਡੁਪਰ ਹਿੱਟ ਫ਼ਿਲਮਾਂ ਵੀ ਦੇ ਚੁੱਕੇ ਨੇ। ਉਨ੍ਹਾਂ ਦੀ ਕਈ ਫ਼ਿਲਮ ਰਿਲੀਜ਼ ਲਈ ਤਿਆਰ ਨੇ।

 

 

View this post on Instagram

 

A post shared by Gippy Grewal (@gippygrewal)

Related Post