ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਇਹ ਤਸਵੀਰ

By  Lajwinder kaur March 5th 2021 12:56 PM

ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ “ਪਾਣੀ ‘ਚ ਮਧਾਣੀ” ਤੋਂ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ ।

paani ch madani movie pic of gippy grewal and neeru bajwa Image Source -Instagram

ਹੋਰ ਪੜ੍ਹੋ : ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ‘Town Vich’ ਗਾਣੇ ਦਾ ਫਰਸਟ ਲੁੱਕ

gippy and neeru Image Source -Instagram

ਇਸ ਫੋਟੋ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਆਪਣੇ ਕਿਰਦਾਰਾਂ ਬਾਰੇ ਵੀ ਦੱਸਿਆ ਹੈ। ਉਨ੍ਹਾਂ ਨੇ ਲਿਖਿਆ ਹੈ- ‘ਗੁੱਲੀ ਤੇ ਸੋਹਣੀ (Gulli Te Sohni)...ਪਾਣੀ ‘ਚ ਮਧਾਣੀ’। ਇਸ ਤਸਵੀਰ ‘ਚ ਦੋਵੇਂ ਕਲਾਕਾਰ ਕਾਲੇ ਰੰਗ ਦੇ ਆਊਟ ਫਿੱਟ ‘ਚ ਨਜ਼ਰ ਆ ਰਹੇ ਨੇ। ਇਸ ਪੋਸਟ ਉੱਤੇ ਵੱਡੀ ਗਣਿਤੀ ‘ਚ ਲਾਈਕਸ ਆ ਚੁੱਕੇ ਨੇ। ਦਰਸ਼ਕ ਵੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ। ਪੰਜਾਬੀ ਕਲਾਕਾਰ ਵੀ ਕਮੈਂਟ ਕਰਕੇ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਨੂੰ ਵਧਾਈਆਂ ਦੇ ਰਹੇ ਨੇ।

gippy grewal post comment Image Source -Instagram

ਗਿੱਪੀ ਤੇ ਨੀਰੂ ਤੋਂ ਇਲਾਵਾ ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਰਾਣਾ ਰਣਬੀਰ, ਕਰਮਜੀਤ ਅਨਮੋਲ, ਰਾਣਾ ਜੰਗ ਬਹਾਦੁਰ, ਹਾਰਬੀ ਸੰਘਾ ਤੇ ਕਈ ਹੋਰ ਨਾਮੀ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ ਵਿਜੇ ਕੁਮਾਰ ਅਰੋੜਾ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ । ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ ।

 

View this post on Instagram

 

A post shared by Gippy Grewal (@gippygrewal)

Related Post