ਦੇਖੋ ਵੀਡੀਓ: ‘Warning’ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਗਿੱਪੀ ਗਰੇਵਾਲ ਦੀ ਜ਼ਬਰਦਸਤ ਲੁੱਕ
Lajwinder kaur
January 3rd 2021 11:55 AM
ਹਰ ਵਾਰ ਦੀ ਤਰ੍ਹਾਂ ਇਸ ਵਾਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਜਨਮਦਿਨ ‘ਤੇ ਦਰਸ਼ਕਾਂ ਨੂੰ ਤੋਹਫਾ ਦਿੱਤਾ ਹੈ । ਜੀ ਹਾਂ ਗਿੱਪੀ ਗਰੇਵਾਲ ਦੀ ਮੋਸਟ ਅਵੇਟਡ ਫ਼ਿਲਮ ਵਾਰਨਿੰਗ ਦਾ ਟੀਜ਼ਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤਾ ਹੈ ।
ਹੋਰ ਪੜ੍ਹੋ : ਦੇਖੋ ਵੀਡੀਓ : ਸਤਿੰਦਰ ਸਰਤਾਜ ਨੇ ਹਿੰਦੀ ਗੀਤ ‘QANOON’ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਕੀਤਾ ਬੁਲੰਦ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ
49 ਸੈਕਿੰਡ ਦੇ ਟੀਜ਼ਰ ‘ਚ ਐਕਸ਼ਨ ਦੇ ਨਾਲ ਗਿੱਪੀ ਗਰੇਵਾਲ ਦੀ ਜ਼ਬਰਦਸਤ ਲੁੱਕ ਦੇਖਣ ਨੂੰ ਮਿਲ ਰਹੀ ਹੈ । ਗਿੱਪੀ ਗਰੇਵਾਲ ਤੋਂ ਇਲਾਵਾ ਇਸ ਫ਼ਿਲਮ ‘ਚ ਪ੍ਰਿੰਸ ਕੰਵਲਜੀਤ, ਧੀਰਜ ਕੁਮਾਰ, ਮਹਾਬੀਰ ਭੁੱਲਰ, ਅਸ਼ੀਸ਼ ਦੁੱਗਲ, ਹਨੀ ਮੱਟੂ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ।

ਟੀਜ਼ਰ ਨੂੰ Super Star Films ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

View this post on Instagram
View this post on Instagram