Valentine ਮੌਕੇ ‘ਤੇ ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ

By  Lajwinder kaur February 15th 2022 11:13 AM

ਪੰਜਾਬੀ ਗਾਇਕ ਗਿੱਪੀ ਗਰੇਵਾਲ Gippy Grewal ਅਜਿਹੇ ਕਲਾਕਾਰ ਨੇ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਉਹ ਆਪਣੇ ਗੀਤਾਂ ਤੇ ਫ਼ਿਲਮਾਂ ਦੇ ਪੋਸਟਰਾਂ ਤੋਂ ਇਲਾਵਾ ਆਪਣੇ ਪਰਿਵਾਰ ਦੀਆਂ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਨੇ। ਏਨੀਂ ਦਿਨੀਂ ਉਹ ਕੈਨੇਡਾ ਚ ਨੇ ਜਿਸ ਕਰਕੇ ਉਹ ਅੱਜ ਪਿਆਰ ਦਾ ਦਿਲ ਯਾਨੀਕਿ ਵੈਲੇਨਟਾਈਨ ਡੇਅ ਸੈਲੀਬ੍ਰੇਟ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਬਹੁਤ ਹੀ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

ਹੋਰ ਪੜ੍ਹੋ : happy valentine's day: ਕਰਨ ਕੁੰਦਰਾ ਨੇ ਪਿਆਰੀ ਜਿਹੀ ਵੀਡੀਓ ਪੋਸਟ ਕਰਕੇ ਤੇਜਸਵੀ ਪ੍ਰਕਾਸ਼ ਨੂੰ ਕੀਤਾ ਆਪਣੇ ਪਿਆਰ ਦਾ ਇਜ਼ਹਾਰ, ਦੇਖੋ ਵੀਡੀਓ

gippy grewal with wife image from instagram

ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੈਂ ਤੁਹਾਨੂੰ ਪਿਆਰ ਕਰਦਾ ਹਾਂ, ਅਤੇ ਇਹ ਹੀ ਸ਼ੁਰੂਆਤ ਅਤੇ ਅੰਤ ਹੈ ...ਵੈਲੇਨਟਾਈਨ ਮੁਬਾਰਕ @ravneetgrewalofficial’ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਤਸਵੀਰ ਚ ਗਿੱਪੀ ਤੇ ਰਵਨੀਤ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦੋਵੇਂ timber trail ਚ ਬੈਠੇ ਹੋਏ ਨੇ ਤੇ ਦੋਵੇਂ ਇੱਕ ਦੂਜੇ ਦੇ ਪਿਆਰ ਚ ਡੁੱਬੇ ਹੋਏ ਨਜ਼ਰ ਆ ਰਹੇ ਨੇ। ਤਸਵੀਰ ਦੇ ਪਿੱਛੇ ਸਫੇਦ ਰੰਗ ਬਰਫ ਦੀ ਚਾਦਰ ਦੇ ਨਾਲ ਢੱਕੇ ਪਹਾੜ ਨਜ਼ਰ ਆ ਰਹੇ ਹਨ। ਜੋ ਕਿ ਇਸ ਤਸਵੀਰ ਨੂੰ ਹੋਰ ਵੀ ਖ਼ੂਬਸੂਰਤ ਬਣਾ ਰਹੀ ਹੈ। ਪੰਜਾਬੀ ਕਲਾਕਾਰ ਤੇ ਪ੍ਰਸ਼ੰਸਕ ਜੋੜੀ ਦੀ ਖੂਬ ਤਾਰੀਫ ਕਰ ਰਹੇ ਨੇ ਤੇ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕਰ ਰਹੇ ਹਨ।

gippy's family pic

ਹੋਰ ਪੜ੍ਹੋ : 'ਕੱਚਾ ਬਦਾਮ’ ‘ਤੇ ਜੈ ਭਾਨੁਸ਼ਾਲੀ ਨੇ ਆਪਣੀ ਧੀ ਤਾਰਾ ਦੇ ਨਾਲ ਬਣਾਈ ਕਿਊਟ ਜਿਹੀ ਵੀਡੀਓ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਕੱਲ ਹੀ ਉਨ੍ਹਾਂ ਦੇ ਨਵੇਂ ਗੀਤ Munda Grewala Da ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਇੱਕ ਹੋਰ ਫ਼ਿਲਮ ਹਨੀਮੂਨ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਤੋਂ ਇਲਾਵਾ ਉਹ ਪਿਛਲੇ ਸਾਲ ਪਾਣੀ 'ਚ ਮਧਾਣੀ ਤੇ ਸ਼ਾਵਾ ਨੀ ਗਿਰਧਾਰੀ ਲਾਲ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ।

 

 

View this post on Instagram

 

A post shared by ????? ?????? (@gippygrewal)

Related Post