ਲਾਕਡਾਊਨ ਦੇ ਦੌਰਾਨ ਗਿੱਪੀ ਗਰੇਵਾਲ ਲੈ ਕੇ ਆ ਰਹੇ ਨੇ ਇੱਕ ਹੋਰ ਨਵਾਂ ਗੀਤ ‘Me And You', ਪੋਸਟਰ ਨੇ ਜਿੱਤਿਆ ਦਰਸ਼ਕਾਂ ਦਾ ਦਿਲ

By  Lajwinder kaur May 27th 2020 11:18 AM

ਪੰਜਾਬੀ ਗਾਇਕ ਗਿੱਪੀ ਗਰੇਵਾਲ ਲਾਕਡਾਊਨ ‘ਚ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਪੂਰਾ  ਮਨੋਰੰਜਨ ਕਰ ਰਹੇ ਨੇ । ਉਹ ਇੱਕ ਹੋਰ ਸੁਪਰ ਹਿੱਟ ਗੀਤ ਦੇਣ ਦੇ ਲਈ ਤਿਆਰ ਨੇ । ਗਿੱਪੀ ਗਰੇਵਾਲ ‘Me And You' ਟਾਈਟਲ ਹੇਠ ਤਿਆਰ ਹੋਏ ਇਸ ਗੀਤ ਦਾ ਫਰਸਟ ਲੁੱਕ ਸ਼ੇਅਰ ਕਰ ਦਿੱਤਾ ਹੈ । ਦਰਸ਼ਕਾਂ ਨੂੰ ਪੋਸਟਰ ਖੂਬ ਪਸੰਦ ਆ ਰਿਹਾ ਹੈ ਤੇ ਪ੍ਰਸ਼ੰਸਕ ਇਸ ਗੀਤ ਲਈ ਬੜੇ ਉਤਸੁਕ ਨਜ਼ਰ ਆ ਰਹੇ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਵੱਜੇਗਾ । ਗਾਣੇ ਦਾ ਵੀਡੀਓ ਦਿਓ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ । ਟੀ ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ।

 

View this post on Instagram

 

The phrase of the season is coming soon '#MeAndYou' @tseries.official @bhushankumar @taniazworld @desi_crew @urshappyraikoti @bal_deo

A post shared by Gippy Grewal (@gippygrewal) on May 26, 2020 at 3:30am PDT

ਗਿੱਪੀ ਗਰੇਵਾਲ ਗਾਇਕੀ ਦੇ ਨਾਲ ਅਦਾਕਾਰੀ ਦੇ ਚਮਕਦੇ ਹੋਏ ਸਿਤਾਰੇ ਨੇ । ਇਸ ਸਾਲ ਦੀ ਸ਼ੁਰੂਆਤ 'ਚ ਉਨ੍ਹਾਂ ਨੇ ਇੱਕ ਸੰਧੂ ਹੰਦਾ ਸੀ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਕੀਤੀ । ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਗਿਆ । ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਜਿਵੇਂ ਨੱਚ ਨੱਚ, ਮਾਸੀ, ਕਰੰਟ, ਫੁਲਕਾਰੀ, ਦਿਲ ਟੁੱਟ ਨਾ ਜਾਵੇ, ਮਰ ਜਾਵਾਂ ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

 

 

 

Related Post