ਗਿੱਪੀ ਗਰੇਵਾਲ ਨੇ ਛੋਟੇ ਬੇਟੇ ਗੁਰਬਾਜ਼ ਦੀ ਨਵੀਂ ਤਸਵੀਰ ਸ਼ੇਅਰ ਕਰਦੇ ਹੋਏ ਫੈਨਜ਼ ਨੂੰ ਦਿੱਤਾ ਇਹ ਖ਼ਾਸ ਸੁਨੇਹਾ

By  Lajwinder kaur July 26th 2020 10:32 AM

ਪੰਜਾਬੀ ਮਨੋਰੰਜਨ ਜਗਤ ਦੇ ਮਲਟੀ ਟੈਲੇਂਟਡ ਐਕਟਰ ਤੇ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਬੀਤੇ ਦਿਨੀਂ ਉਨ੍ਹਾਂ ਨੇ ਪਹਿਲੀ ਵਾਰ ਆਪਣੇ ਪੂਰੇ ਪਰਿਵਾਰ ਦੀ ਇੱਕ ਤਸਵੀਰ ਸ਼ੇਅਰ ਕੀਤੀ ਸੀ । ਜਿਸ ‘ਚ ਗਿੱਪੀ ਗਰੇਵਾਲ ਆਪਣੀ ਲਾਈਫ਼ ਪਾਟਨਰ ਤੇ ਆਪਣੇ ਤਿੰਨੋਂ ਬੇਟਿਆਂ ਦੇ ਨਾਲ ਦਿਖਾਈ ਦੇ ਰਹੇ ਹਨ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ ।

 ਹੋਰ ਵੇਖੋ: ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਗਿੱਲ ਤੇ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਉਨ੍ਹਾਂ ਨੇ ਅੱਜ ਇੱਕ ਹੋਰ ਨਵੀਂ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਉਹ ਆਪਣੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਬਹੁਤ ਹੀ ਖ਼ੂਬਸੂਰਤ ਮੈਸੇਜ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ ।

ਉਨ੍ਹਾਂ ਨੇ ਲਿਖਿਆ ਹੈ, ‘ਦੁਨੀਆ ਨੂੰ ਬਦਲਣ ਲਈ ਆਪਣੀ ਮੁਸਕਰਾਹਟ ਦੀ ਵਰਤੋਂ ਕਰੋ, ਦੁਨੀਆ ਨੂੰ ਆਪਣੀ ਮੁਸਕਾਨ ਬਦਲਣ ਦਾ ਮੌਕਾ ਨਾ ਦਿਓ’ । ਇਸ ਤਸਵੀਰ ਨੂੰ ਸ਼ੋਸਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Related Post