ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਇਹ ਵੀਡੀਓ, ਕਰਲੀ ਵਾਲਾਂ ਦੇ ਨਾਲ ਬੇਹੱਦ ਕਿਊਟ ਨਜ਼ਰ ਆਇਆ ਗੁਰਬਾਜ਼ ਗਰੇਵਾਲ

By  Shaminder July 25th 2022 05:19 PM

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਦੇ ਨਾਲ ਵੀਡੀਓ ਬਣਾ ਰਹੇ ਹਨ । ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਬੇਟੇ ਗੁਰਬਾਜ਼ ਨੇ ਚਸ਼ਮਾ ਲਗਾਇਆ ਹੋਇਆ ਹੈ ।

image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪ੍ਰਿੰਸ ਕੰਵਲਜੀਤ ਨੂੰ ਗਿਫਟ ਕੀਤੀ ਲਗਜ਼ਰੀ ਕਾਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਗਿੱਪੀ ਨੇ ਮੋਬਾਈਲ ਐਪ ਦੇ ਰਾਹੀਂ ਕਰਲੀ ਵਾਲ ਲਗਾਏ ਹਨ । ਗੁਰਬਾਜ਼ ਇਸ ਵੀਡੀਓ ‘ਚ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।

ਹੋਰ ਪੜ੍ਹੋ : ਨੰਨ੍ਹਾ ਗੁਰਬਾਜ਼ ਬਣਿਆ ਡਾਕਟਰ,ਪਾਪਾ ਗਿੱਪੀ ਗਰੇਵਾਲ ਦਾ ਕਰ ਰਿਹਾ ਇਲਾਜ਼,ਪਿਓ-ਪੁੱਤ ਦਾ ਇਹ ਕਿਊਟ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ

ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਬਹੁਤ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਫ਼ਿਲਮਾਂ ਦਿੱਤੀਆਂ ਹਨ ।

gippy grewal family holiday pics

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਕਈ ਫ਼ਿਲਮਾਂ ਬਣਾਈਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ ਅਤੇ ਹਾਲ ਹੀ ‘ਚ ਆਈ ਮਾਂ ਫ਼ਿਲਮ ਨੂੰ ਵੀ ਬਹੁਤ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ ।

 

View this post on Instagram

 

A post shared by ????? ?????? (@gippygrewal)

Related Post