ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਅਤੇ ਛਿੰਦੇ ਦਾ ਇਹ ਮਸਤੀ ਭਰਿਆ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ

By  Shaminder August 3rd 2020 11:13 AM

ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨ ਵੀ ਉਨ੍ਹਾਂ ਨੇ ਆਪਣੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ ।ਜਿਸ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਉਨ੍ਹਾਂ ਦੇ ਬੇਟੇ ਛਿੰਦੇ ਅਤੇ ਗੁਰਬਾਜ਼ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ।

https://www.instagram.com/p/CBtJWYqBcOI/

ਇਸ ਵੀਡੀਓ ‘ਚ ਛਿੰਦਾ ਅਤੇ ਗੁਰਬਾਜ਼ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ ਅਤੇ ਇਹ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਸ਼ਿੰਦਾ ਬਾਜ਼ੀਆਂ ਪਾ ਕੇ ਆਪਣੇ ਛੋਟੇ ਵੀਰ ਗੁਰਬਾਜ਼ ਨੂੰ ਹਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਸ਼ਿੰਦੇ ਨੂੰ ਇਹ ਸਭ ਕਰਦਾ ਵੇਖ ਕੇ ਗੁਰਬਾਜ਼ ਵੀ ਬਹੁਤ ਖੁਸ਼ ਨਜ਼ਰ ਆ ਰਿਹਾ ਹੈ ।

https://www.instagram.com/p/CDYGcF7g_Tx/

ਦੋਨਾਂ ਭਰਾਵਾਂ ਦਾ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।ਦੱਸ ਦਈਏ ਕਿ ਗਿੱਪੀ ਗਰੇਵਾਲ ਦਾ ਛੋਟਾ ਪੁੱਤਰ ਛਿੰਦਾ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ ।ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੰਡਸਟਰੀ ਨੂੰ ਜਿੱਥੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਨੇ ।ਉੱਥੇ ਹੀ ਕਈ ਹਿੱਟ ਫ਼ਿਲਮਾਂ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ਅਤੇ ਕਈ ਪ੍ਰਾਜੈਕਟਸ ‘ਤੇ ਕੰਮ ਜਾਰੀ ਹੈ ।

Related Post