‘Me & U’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਗਿੱਪੀ ਗਰੇਵਾਲ ਤੇ ਤਾਨਿਆ ਦੀ ਜੋੜੀ, ਦੇਖੋ ਟੀਜ਼ਰ

By  Lajwinder kaur May 28th 2020 05:51 PM

ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਬਹੁਤ ਜਲਦ ਆਪਣੇ ਨਵੇਂ ਗੀਤ ‘ਮੀ ਐਂਡ ਯੂ’ (‘Me & U’) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਫ਼ਿਲਹਾਲ ਗੀਤ ਦਾ ਸ਼ਾਨਦਾਰ ਟੀਜ਼ਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ ।

ਜੇ ਗੱਲ ਕਰੀਏ ਟੀਜ਼ਰ ਦੀ ਤਾਂ 35 ਸੈਕਿੰਡ ਦੀ ਵੀਡੀਓ ‘ਚ ਗਿੱਪੀ ਗਰੇਵਾਲ ਦਾ ਸ਼ਾਨਦਾਰ ਡਾਇਲਾਗ ਸੁਣਨ ਨੂੰ ਮਿਲ ਰਿਹਾ ਹੈ । ਇਸ ਗੀਤ ‘ਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ ਸੁਫ਼ਨਾ ਫ਼ਿਲਮ ਦੀ ਖ਼ੂਬਸੂਰਤ ਅਦਾਕਾਰਾ ਤਾਨਿਆ । ਟੀਜ਼ਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । ਗੀਤ ਦਾ ਵੀਡੀਓ ਦਿਓ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ । ਟੀ ਸੀਰੀਜ਼ ਦੇ ਲੇਬਲ ਹੇਠ ਗਾਣੇ ਦਾ ਪੂਰਾ ਵੀਡੀਓ 31 ਮਈ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਲਾਕਡਾਊਨ ਦੇ ਦੌਰਾਨ ਹੀ ਗਿੱਪੀ ਗਰੇਵਾਲ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਖੂਬ ਵਾਹ ਵਾਹੀ ਖੱਟ ਚੁੱਕੇ ਨੇ । ਲਾਕਡਾਊਨ ਕਰਕੇ ਆਉਣ ਵਾਲੀ ਫ਼ਿਲਮਾਂ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ ।

 

View this post on Instagram

 

Sending a lot of love from me to you ❤️ #MeAndYou, releasing on 31st May! @tseries.official @bhushankumar @taniazworld @desi_crew @urshappyraikoti @bal_deo

A post shared by Gippy Grewal (@gippygrewal) on May 28, 2020 at 3:31am PDT

Related Post