ਗਿੱਪੀ ਗਰੇਵਾਲ ਨੇ ਮਿਊਜ਼ਿਕ ਕੰਪਨੀਆਂ ਨੂੰ ਸਿੱਧੂ ਮੂਸੇਵਾਲਾ ਦੇ ਅਗਾਮੀ ਗੀਤਾਂ ਨੂੰ ਲੀਕ ਨਾ ਕਰਨ ਦੀ ਕੀਤੀ ਅਪੀਲ

By  Pushp Raj June 3rd 2022 06:23 PM -- Updated: June 3rd 2022 06:45 PM

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਮਗਰੋਂ ਉਨ੍ਹਾਂ ਦੇ ਫੈਨਜ਼ ਤੇ ਸਾਥੀ ਕਲਾਕਾਰ ਉਨ੍ਹਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਨੇ ਮਿਊਜ਼ਿਕ ਕੰਪਨੀਆਂ ਨੂੰ ਸਿੱਧੂ ਮੂਸੇਵਾਲਾ ਦੇ ਅਗਾਮੀ ਗੀਤਾਂ ਨੂੰ ਲੀਕ ਨਾ ਕਰਨ ਦੀ ਅਪੀਲ ਕੀਤੀ ਹੈ।

Image Source: Instagram

ਮੀਡੀਆ ਰਿਪੋਰਟਸ ਦੇ ਮੁਤਬਾਕ ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਨੇ ਇੱਕ ਨਵੀਂ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਗਿੱਪੀ ਗਰੇਵਾਲ ਨੇ ਸੰਗੀਤ ਨਿਰਮਾਤਾਵਾਂ ਅਤੇ ਮਿਊਜ਼ਿਕ ਕੰਪਨੀਆਂ ਦੇ ਮਾਲਕਾਂ ਨੂੰ ਇਹ ਬੇਨਤੀ ਕੀਤੀ ਹੈ ਕਿ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਆਗਮੀ ਪ੍ਰੋਜੈਕਟਸ ਅਤੇ ਗੀਤਾਂ ਨੂੰ ਲੀਕ ਨਾ ਕਰਨ। ਕੋਈ ਵੀ ਗੀਤ ਜਾਂ ਕੋਈ ਵੀਡੀਓ ਤੇ ਹੋਰਨਾਂ ਪ੍ਰੋਜੈਕਟਸ ਨੂੰ ਸਿੱਧੂ ਦੇ ਪਿਤਾ ਦੀ ਸਹਿਮਤੀ ਤੋਂ ਬਿਨਾਂ ਰਿਲੀਜ਼ ਕਰਨ ਤੋਂ ਗੁਰੇਜ਼ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਧੂ ਦੇ ਗੀਤ ਲੀਕ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ। ਗਿੱਪੀ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਦੇ ਵਿੱਚ ਲਿਖਿਆ ਗਿਆ ਹੈ ਕਿ "ਕਿਰਪਾ ਕਰਕੇ 8 ਜੂਨ ਨੂੰ ਸਿੱਧੂ ਦੇ ਭੋਗ ਤੋਂ ਬਾਅਦ ਸਾਰੀ ਸਮੱਗਰੀ ਉਸ ਦੇ ਪਿਤਾ ਨੂੰ ਸੌਂਪ ਦਿਓ। ਸਿੱਧੂ ਮੂਸੇਵਾਲਾ ਦੇ ਪਿਤਾ ਦੀ ਆਗਿਆ ਤੋਂ ਬਿਨਾਂ ਉਸ ਦੇ ਆਉਣ ਵਾਲੇ ਟੈਰਕਸ ਨੂੰ ਲੀਕ ਕਰਨ ਤੋਂ ਗੁਰੇਜ਼ ਕਰੋ"।

Image Source: Instagram

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਇਹ ਦੱਸਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅਧੂਰੇ ਪ੍ਰੋਜੈਕਟਸ ਨੂੰ ਲੀਕ ਨਾ ਕੀਤਾ ਜਾਵੇ। ਸਿੱਧੂ ਤੋਂ ਬਾਅਦ ਉਸ ਦੇ ਪਿਤਾ ਉਸ ਦੇ ਅਧੂਰੇ ਪ੍ਰੋਜੈਕਟਸ ਤੇ ਪੂਰੇ ਹੋ ਚੁੱਕੇ ਪ੍ਰੋਜੈਕਟਸ ਨੂੰ ਸੰਭਾਲਣਗੇ। ਇਸ ਇੰਸਟਾਗ੍ਰਾਮ ਪੋਸਟ ‘ਚ ਲਿਖਿਆ ਗਿਆ ਹੈ ਕਿ ‘ਅਸੀਂ ਸਭ ਨੂੰ ਬੇਨਤੀ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਨੇ ਜਿਸ ਕਿਸੇ ਮਿਊਜਿਕ ਪ੍ਰੋਡਿਊਸਰ ਦੇ ਨਾਲ ਕੰਮ ਕੀਤਾ ਸੀ। "

ਹੋਰ ਪੜ੍ਹੋ: ਸਿੱਧੂ ਮੂਸੇਵਾਲੇ ਨੇ ਜਦੋਂ ਬੂਟ ਪਾਲਿਸ਼ ਵਾਲੇ ਕੋਲ ਪਹੁੰਚ ਪੇਸ਼ ਕੀਤੀ ਸੀ ਬਜ਼ੁਰਗਾਂ ਦੇ ਸਨਮਾਨ ਦੀ ਮਿਸਾਲ, ਵੇਖੋ ਵੀਡੀਓ

ਇਸ ਦੇ ਨਾਲ ਹੀ ਪੋਸਟ ਵਿੱਚ ਇਹ ਵੀ ਲਿਖਿਆ ਗਿਆ ਸੀ ਕੀ ਜੋ ਉਸ ਦੇ ਨਾਲ ਕੰਮ ਕਰ ਰਹੇ ਸਨ, ਜੋ ਉਨ੍ਹਾਂ ਦੇ ਪੂਰੇ ਅਤੇ ਅਧੂਰੇ ਪ੍ਰੋਜੈਕਟਸ ਹਨ ਜੇ ਉਨ੍ਹਾਂ ਨੂੰ ਕਿਸੇ ਨੇ ਵੀ ਤਰੀਕੇ ਲੀਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਾਂ ਇਸ ‘ਚ ਜੋ ਵੀ ਕੋਈ ਲੋਕ ਸ਼ਾਮਿਲ ਹੋਣਗੇ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Related Post