ਸਿੱਧੂ ਮੂਸੇਵਾਲੇ ਦੀ ਹਵੇਲੀ ਤੋਂ ਸਾਹਮਣੇ ਆਈਆਂ ਨਵੀਆਂ ਹੋਰ ਤਸਵੀਰਾਂ, ਗਿੱਪੀ ਗਰੇਵਾਲ ਦੇ ਪਰਿਵਾਰ ਨੇ ਮਾਪਿਆਂ ਦੇ ਨਾਲ ਦੁੱਖ ਕੀਤਾ ਸਾਂਝਾ

By  Lajwinder kaur July 14th 2022 09:22 PM

ਪੰਜਾਬੀ ਮਿਊਜ਼ਿਕ ਜਗਤ ਦੇ ਚਮਕਦਾ ਹੋਇਆ ਸਿਤਾਰਾ ਸਿੱਧੂ ਮੂਸੇਵਾਲ ਜੋ ਕਿ 29 ਮਈ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਸੀ। ਸ਼ਾਰਪ ਸ਼ੂਟਰਾਂ ਨੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।

ਜਿਸ ਤੋਂ ਬਾਅਦ ਮਿਊਜ਼ਿਕ ਜਗਤ ‘ਚ ਅਜੇ ਤੱਕ ਸੋਗ ਹੈ। ਸਿੱਧੂ ਮੂਸੇਵਾਲਾ ਦੇ ਨਾਲ ਦੁੱਖ ਵੰਡਾਉਣ ਲਈ ਪ੍ਰਸ਼ੰਸਕ ਅਤੇ ਕਲਾਕਾਰ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚਦੇ ਹਨ। ਕੁਝ ਸਮੇਂ ਪਹਿਲਾਂ ਹੀ ਗਾਇਕ ਗਿੱਪੀ ਗਰੇਵਾਲ ਦਾ ਪਰਿਵਾਰ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਨੇ।

ਹੋਰ ਪੜ੍ਹੋ : Robin Uthappa ਦੂਜੀ ਵਾਰ ਬਣੇ ਪਿਤਾ, ਘਰ ਆਈ ਨੰਨ੍ਹੀ ਪਰੀ, ਨਵਜੰਮੀ ਧੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਕ੍ਰਿਕੇਟਰ ਨੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖੁਸ਼ਖਬਰੀ

gippy grewal's sons meet sidhu moose wala parents

ਜੀ ਹਾਂ ਕੁਝ ਹੋਰ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਸਿੱਧੂ ਮੂਸੇਵਾਲਾ ਦੀ ਹਵੇਲੀ ਦੇ ਅੰਦਰ ਦੀਆਂ ਹਨ। ਤਸਵੀਰਾਂ ‘ਚ ਦੇਖ ਸਕਦੇ ਹੋ ਰਵਨੀਤ ਗਰੇਵਾਲ, ਏਕਮ, ਸ਼ਿੰਦਾ ਅਤੇ ਗੁਰਬਾਜ਼ ਜੋ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਨਜ਼ਰ ਆ ਰਹੇ ਹਨ।

ਇਹ ਤਸਵੀਰਾਂ 'ਚ ਦੇਖ ਸਕਦੇ ਹੋ ਸ਼ਿੰਦਾ ਗਰੇਵਾਲ ਜੋ ਕਿ ਸਿੱਧੂ ਦੇ ਬੁੱਤੇ ਦੇ ਨਾਲ ਪੱਟ ਤੇ ਥਾਪੀ ਵਾਲਾ ਪੋਜ਼ ਦੇ ਕੇ ਸ਼ਰਧਾਂਜਲੀ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ। ਗੁਰਬਾਜ਼ ਵੀ ਜੋ ਕਿ ਸਿੱਧੂ ਮੂਸੇਵਾਲਾ ਦੀ ਤਸਵੀਰ ਦੇ ਨਾਲ ਨਜ਼ਰ ਆ ਰਿਹਾ ਹੈ। ਇੱਕ ਹੋਰ ਤਸਵੀਰ ‘ਚ ਤਿੰਨੋਂ ਬੱਚੇ ਸਿੱਧੂ ਦੀ ਮਾਂ ਅਤੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਇੱਕ ਹੋਰ ਤਸਵੀਰ ‘ਚ ਰਵਨੀਤ ਗਰੇਵਾਲ ਵੀ ਸਿੱਧੂ ਦੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ।

gurbaaz and shinda at sidhu havali

ਇਸ ਤੋਂ ਪਹਿਲਾਂ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ, ਜਿਸ ‘ਚ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਿੱਪੀ ਗਰੇਵਾਲ ਦੇ ਬੱਚਿਆਂ ਨੂੰ ਦੁਲਾਰ ਕਰਦੀ ਹੋਈ ਨਜ਼ਰ ਆ ਰਹੀ ਸੀ।

mother charan kaur with gurbaaz

ਇਹ ਵੀਡੀਓ ਪ੍ਰਸ਼ੰਸਕਾਂ ਨੂੰ ਵੀ ਪਸੰਦ ਆ ਰਿਹਾ ਹੈ। ਕਿਉਂਕਿ ਇਸ ਵੀਡੀਓ ‘ਚ ਦੇਖ ਸਕਦੇ ਹੋਏ ਬੱਚਿਆਂ ਨੂੰ ਮਿਲਕੇ ਸਿੱਧੂ ਦੇ ਮਾਪਿਆਂ ਦੇ ਚਿਹਰੇ ‘ਤੇ ਕੁਝ ਸਕੂਨ ਜਾ ਨਜ਼ਰ ਆ ਰਿਹਾ ਹੈ। ਕਿਹਾ ਜਾਂਦਾ ਹੈ ਕਿ ਬੱਚੇ ਘਰ ‘ਚ ਰੌਣਕਾਂ ਬਿਖੇਰ ਦਿੰਦੇ ਹਨ।  ਇਹ ਨੰਨ੍ਹੇ ਬੱਚੇ ਸਿੱਧੂ ਦੇ ਮਾਪਿਆਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ ਕਰਦੇ ਨਜ਼ਰ ਆਏ।

 

 

View this post on Instagram

 

A post shared by Sidhu Moosewala (ਮੂਸੇ ਆਲਾ) ✪ (@_sidhumoosewala_ustaad)

Related Post