ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

By  Shaminder December 30th 2021 11:00 AM

ਗਿੱਪੀ ਗਰੇਵਾਲ (Gippy Grewal)  ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਬੇਟੇ ਗੁਰਬਾਜ਼ ਗਰੇਵਾਲ (Gurbaaz Grewal)  ਦਾ ਇੱਕ ਵੀਡੀਓ (Video) ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ ਖੇਡਦਾ ਹੋਇਆ ਦਿਖਾਈ ਦੇ ਰਿਹਾ ਹੈ । ਗੁਰਬਾਜ਼ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Gippy Grewal With Ravneet Grewal image From instagram

ਹੋਰ ਪੜ੍ਹੋ : ਨਸੀਰੂਦੀਨ ਸ਼ਾਹ ਦਾ ਵਿਵਾਦਿਤ ਬਿਆਨ , ਟ੍ਰੋਲਰ ਦੇ ਨਿਸ਼ਾਨੇ ‘ਤੇ ਆਇਆ ਐਕਟਰ

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਇੱਕ ਬਜ਼ੁਰਗ ਬੀਬੀ ਉਨ੍ਹਾਂ ਦੀ ਫ਼ਿਲਮ ਦੇ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Gippy Grewal

ਇਸ ਤੋਂ ਇਲਾਵਾ ਗੁਰਬਾਜ਼ ਗਰੇਵਾਲ ਦੇ ਨਾਂਅ ‘ਤੇ ਬਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਗਿੱਪੀ ਗਰੇਵਾਲ ਅਕਸਰ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਰਦਾਸ , ਅਰਦਾਸ ਕਰਾਂ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾਈਆਂ ਹਨ । ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈਆਂ ਹਨ ਜੋ ਦਰਸ਼ਕਾਂ ਨੂੰ ਖੂਬ ਪਸੰਦ ਵੀ ਆਈਆਂ ਹਨ ।

 

View this post on Instagram

 

A post shared by Gurbaaz Grewal (@thegurbaazgrewal)

 

Related Post