ਗਿੱਪੀ ਗਰੇਵਾਲ ਦਾ ਬੇਟਾ ਸਫਾਈ ਕਰਦਾ ਆਇਆ ਨਜ਼ਰ, ਗਾਇਕ ਨੇ ਸਾਂਝਾ ਕੀਤਾ ਵੀਡੀਓ

By  Shaminder May 24th 2021 10:54 AM

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਬੱਚਿਆਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਬੇਟੇ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਸਫਾਈ ਕਰਦਾ ਨਜ਼ਰ ਆ ਰਿਹਾ ਹੈ ।

Gippy Grewal Image From Gippy Grewal Instagram

ਹੋਰ ਪੜ੍ਹੋ : ਮਨੀਸ਼ ਪੌਲ ਨੇ ਆਪਣੀ ਪਤਨੀ ਨੂੰ ਲੈ ਕੇ ਕਹੀ ਵੱਡੀ ਗੱਲ, ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ ਪੋਸਟ 

gippy grewal Image From Gippy Grewal Instagram

ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ । ਗਿੱਪੀ ਇਸ ਵੀਡੀਓ ‘ਚ ਆਪਣੇ ਬੇਟੇ ਨੂੰ ਕਹਿ ਰਹੇ ਹਨ ਕਿ ਉਹ ਚੰਗੀ ਤਰ੍ਹਾਂ ਪੋਚੇ ਲਗਾਏ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਵੀਆਪਣੇ ਬੇਟੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਬੇਟੇ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

Gippy Grewal Son Gurbaz Image From Gippy Grewal Instagram

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਨੀਰੂ ਬਾਜਵਾ ਦੇ ਨਾਲ ਉਹ ਫ਼ਿਲਮ ਪਾਣੀ ‘ਚ ਮਧਾਣੀ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰਦੇ ਦਿਖਾਈ ਦੇਣਗੇ ।

 

View this post on Instagram

 

A post shared by Gippy Grewal (@gippygrewal)

Related Post