ਫ਼ਿਲਮ 'ਡਾਕਾ' ਦੇ ਸ਼ੂਟ ਦੀਆਂ ਤਸਵੀਰਾਂ ਆਈਆਂ ਸਾਹਮਣੇ,ਐਕਸ਼ਨ ਸੀਨ ਕਰਦੀ ਨਜ਼ਰ ਆਏਗੀ ਜ਼ਰੀਨ ਖ਼ਾਨ

By  Shaminder October 1st 2019 10:49 AM

ਗਿੱਪੀ ਗਰੇਵਾਲ ਦੀ ਫ਼ਿਲਮ 'ਡਾਕਾ' ਜਿਸਾ ਦਾ ਕਿ ਦਰਸ਼ਕਾਂ ਨੂੰ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਹੈ । ਇਸ ਫ਼ਿਲਮ ਦਾ ਟ੍ਰੇਲਰ ਪੰਜ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਪਰ ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਸੈੱਟ ਤੋਂ ਟੀਸੀਰੀਜ਼ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ 'ਚ ਤੁਸੀਂ ਫ਼ਿਲਮ ਦੇ ਸ਼ੂਟ ਨੂੰ ਵੇਖ ਸਕਦੇ ਹੋ ।

ਹੋਰ ਵੇਖੋ:ਗਿੱਪੀ ਗਰੇਵਾਲ ਦੀ ‘ਇੱਕ ਸੰਧੂ ਹੁੰਦਾ ਸੀ’ ਰਿਲੀਜ਼ ਡੇਟ ‘ਚ ਬਦਲਾਅ, ਜਾਣੋ 8 ਮਈ ਦੀ ਜਗ੍ਹਾ ਹੁਣ ਕਦੋਂ ਹੋਵੇਗੀ ਰਿਲੀਜ਼

https://www.instagram.com/p/B3AAt5uJLqm/

ਜੱਟ ਜੇਮਸ ਬੌਂਡ ਦੀ ਸੁਪਰਹਿੱਟ ਜੋੜੀ ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਇੱਕ ਵਾਰ ਫਿਰ ਫ਼ਿਲਮ ‘ਡਾਕਾ’ ਰਾਹੀਂ ਸਕਰੀਨ ਸਾਂਝੀ ਕਰਨ ਜਾ ਰਹੇ ਹਨ। ਜਿੱਥੇ ਫ਼ਿਲਮ ਨੂੰ ਲੈ ਕੇ ਗਿੱਪੀ ਗਰੇਵਾਲ ਉਤਸਾਹਿਤ ਹਨ ਉੱਥੇ ਹੀ ਦਰਸ਼ਕ ਵੀ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

https://www.instagram.com/p/B3D4hf4Hukj/

ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਅਤੇ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਗਿੱਪੀ ਗਰੇਵਾਲ ਅਤੇ ਜ਼ਰੀਨ ਖ਼ਾਨ ਤੋਂ ਇਲਾਵਾ ਫ਼ਿਲਮ ‘ਚ ਰਾਣਾ ਰਣਬੀਰ, ਬਨਿੰਦਰ ਬੰਨੀ, ਸ਼ਹਿਨਾਜ਼ ਗਿੱਲ ਅਤੇ ਹੋਰ ਵੀ ਕਈ ਨਾਮੀ ਕਲਾਕਾਰ ਅਹਿਮ ਭੂਮਿਕਾ ਨਿਭਾ ਰਹੇ ਹਨ।

Related Post