ਗੋਲਡ ਬੁਆਏ ਦਾ ਨਵਾਂ ਗੀਤ ‘You Know Na’ ਛਾਇਆ ਟਰੈਂਡਿੰਗ 'ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਮਿਊਜ਼ਿਕ ਡਾਇਰੈਕਟਰ ਗੋਲਡ ਬੁਆਏ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ‘ਯੂ ਨੋ ਨਾ’(You Know Na) ਟਾਈਟਲ ਹੇਠ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ, ਜੋ ਆਪਣੇ ਮਹਿਬੂਬ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਗੋਲਡ ਬੁਆਏ ਨੇ ਇਸ ਗੀਤ ਨੂੰ ਕਮਾਲ ਦਾ ਗਾਇਆ ਹੈ । ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਖੁਦ ਗੋਲਡ ਬੁਆਏ ਨੇ ਹੀ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Frame Singh ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗੋਲਡ ਬੁਆਏ । ਗੀਤ ਨੂੰ ਟੀਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਚੱਲਦੇ ਗੀਤ ਯੂਟਿਊਬ ‘ਤੇ ਟਰੈਂਡਿੰਗ ‘ਚ ਚੱਲ ਰਿਹਾ ਹੈ ।
View this post on Instagram
ਜੇ ਗੱਲ ਕਰੀਏ ਗੋਲਡ ਬੁਆਏ ਦੇ ਵਰਕ ਫਰੰਟ ਦੀ ਤਾਂ ਉਹ ਕਈ ਨਾਮੀ ਗਾਇਕ ਜਿਵੇਂ ਨਿੰਜਾ, ਰਣਜੀਤ ਬਾਵਾ, ਆਤਿਸ਼, ਸਿਮਰਨ ਕੌਰ, ਮਾਸਟਰ ਸਲੀਮ, ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਆਪਣਾ ਮਿਊਜ਼ਿਕ ਦਾ ਜਾਦੂ ਬਿਖੇਰ ਚੁੱਕੇ ਨੇ । ਜੇ ਗੱਲ ਕਰੀਏ ਉਨ੍ਹਾਂ ਦੇ ਖੁਦ ਦੇ ਸਿੰਗਲ ਟਰੈਕ ਦੀ ਤਾਂ ਉਹ ਇਸ ਤੋਂ ਪਹਿਲਾਂ ‘ਉਹ ਨਾ ਰਹੀ’, ‘ਚਾਹਤਾਂ’, ਨੇਵਰ(Never) ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।