ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਗੋਲਡਨ ਸਟਾਰ ਮਲਕੀਤ ਸਿੰਘ ਨੇ,ਵੇਖੋ ਵੀਡਿਓ 

By  Shaminder December 29th 2018 02:26 PM

ਸਿੱਖ ਇਤਿਹਾਸ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ।ਦਸਮ ਪਾਤਸ਼ਾਹ ਨੇ ਨਾ ਸਿਰਫ ਆਪਣਾ ਪਰਿਵਾਰ ਵਾਰ ਦਿੱਤਾ । ਇਸੇ ਕਰਕੇ ਉਨ੍ਹਾਂ ਨੂੰ ਸਰਬੰਸਦਾਨੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ । ਦਸਮ ਪਾਤਸ਼ਾਹ ਦੇ ਦੋ ਸਾਹਿਬਜ਼ਾਦਿਆਂ ਨੇ ਜੰਗ ਦੇ ਮੈਦਾਨ 'ਚ ਆਪਣਾ ਆਪ ਵਾਰ ਦਿੱਤਾ ਜਦਕਿ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਜੀਅ ਨੀਹਾਂ 'ਚ ਆਪਣੇ ਆਪ ਨੂੰ ਚਿਣਵਾ ਦਿੱਤਾ ਗਿਆ ਸੀ ।

ਹੋਰ ਵੇਖੋ :ਪੀਟੀਸੀ ਸਟੂਡਿਓ ਵੱਲੋਂ ਨਵੇਂ ਸਾਲ ਦੀ ਆਮਦ ‘ਤੇ ਗਾਇਕ ਪੇਸ਼ ਕਰਨਗੇ ਰੰਗਾਰੰਗ ਪ੍ਰੋਗਰਾਮ

https://www.instagram.com/p/Br9oD4fHDbT/

ਮਾਤਾ ਗੁਜ਼ਰ ਕੌਰ ਜੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ ਸਨ । ਇਹੀ ਨਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਅਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਵੀ ਕਸ਼ਮੀਰੀ ਪੰਡਤਾਂ ਦੇ ਧਰਮ ਦੀ ਰੱਖਿਆ ਲਈ ਆਪਣੇ ਆਪ ਦੀ ਕੁਰਬਾਨੀ ਦੇ ਦਿੱਤੀ ਸੀ ।

malkit singh malkit singh

ਗੋਲਡਨ ਸਟਾਰ ਮਲਕੀਤ ਸਿੰਘ ਨੇ ਵੀ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਕੁਰਬਾਨੀ ਨੂੰ ਆਪਣੇ ਗੀਤ 'ਚ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ ।

malkit singh malkit singh

ਇਸ ਵੀਡਿਓ 'ਚ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਗਈ ਕੁਰਬਾਨੀ ਨੂੰ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ ।ਗੋਲਡਨ ਸਟਾਰ ਨੇ ਆਪਣੇ ਹੀ ਅੰਦਾਜ਼ 'ਚ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ ।

Related Post