ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੇ 100ਵੇਂ ਜਨਮ ਦਿਨ 'ਤੇ ਗੂਗਲ ਨੇ ਡੂਡਲ ਬਣਾ ਕੇ ਕੀਤਾ ਯਾਦ

By  Lajwinder kaur August 31st 2019 10:50 AM

 

 “ਅੱਜ ਆਖਾਂ ਵਾਰਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ।

ਤੇ ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ।“

ਆਜ਼ਾਦੀ ਵੇਲੇ ਹੋਈ ਦੇਸ਼ ਦੀ ਵੰਡ ਸਮੇਂ ਔਰਤਾਂ ਉੱਤੇ ਹੋਏ ਅੱਤਿਆਚਾਰਾਂ ਨੂੰ ਆਪਣੀ ਕਲਮ ਰਾਹੀਂ ਬਿਆਨ ਕਰਨ ਵਾਲੀ ਅੰਮ੍ਰਿਤਾ ਪ੍ਰੀਤਮ, ਜਿਨ੍ਹਾਂ ਦਾ ਅੱਜ 100ਵਾਂ ਜਨਮਦਿਨ ਹੈ। ਜਿਸ ਨੂੰ ਗੂਗਲ ਵੱਲੋਂ ਖ਼ਾਸ ਡੂਡਲ ਬਣਾ ਕੇ ਯਾਦ ਕੀਤਾ ਗਿਆ ਹੈ।

ਪੰਜਾਬੀ ਕਵਿਤਰੀ ਅੰਮ੍ਰਿਤਾ ਪ੍ਰੀਤਮ ਦਾ ਜਨਮ 31 ਅਗਸਤ 1919 ਨੂੰ ਗਿਆਨੀ ਕਰਤਾਰ ਸਿੰਘ ਹਿੱਤਕਾਰੀ ਦੇ ਘਰ ਮਾਤਾ ਰਾਜ ਦੀ ਕੁੱਖੋਂ ਗੁਜਰਾਂਵਾਲਾ (ਪਾਕਿਸਤਾਨ) ਵਿੱਚ ਹੋਇਆ। ਪੰਜਾਬ ਦੇ ਗੁਜਰਾਂਵਾਲੇ ਜ਼ਿਲ੍ਹੇ ਵਿੱਚ ਪੈਦਾ ਹੋਈ ਅੰਮ੍ਰਿਤਾ ਪ੍ਰੀਤਮ ਨੂੰ ਪੰਜਾਬੀ ਭਾਸ਼ਾ ਦੀ ਪਹਿਲੀ ਕਵਿਤਰੀ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਕੁਲ ਮਿਲਾਕੇ ਲਗਭਗ 100 ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਅੰਮ੍ਰਿਤਾ ਪ੍ਰੀਤਮ ਨੂੰ 1956 ਵਿੱਚ ਸੁਨੇਹੜੇ, ਕਾਵਿ ਸੰਗ੍ਰਹਿ ’ਤੇ ਸਾਹਿਤ ਅਕਾਦਮੀ ਪੁਰਸਕਾਰ ਪ੍ਰਾਪਤ ਹੋਇਆ। 1958 ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨ ਮਿਲਿਆ, ਸਾਹਿਤ ਕਲਾ ਪ੍ਰੀਸ਼ਦ ਦਿੱਲੀ ਵੱਲੋਂ 1974 ਵਿੱਚ ਇਨਾਮ ਦਿੱਤਾ ਗਿਆ। ਉਨ੍ਹਾਂ ਨੂੰ 1982 ‘ਚ ਕਾਗਜ਼ ਤੇ ਕੈਨਵਸ ਕਾਵਿ-ਸੰਗ੍ਰਹਿ ’ਤੇ ਗਿਆਨਪੀਠ ਅਵਾਰਡ ਦਿੱਤਾ ਗਿਆ। ਅੰਮ੍ਰਿਤਾ ਪ੍ਰੀਤਮ ਨੇ ਆਪਣੀਆਂ ਰਚਨਾਵਾਂ ਵਿੱਚ ਫਿਰਕੂ ਫਸਾਦਾਂ, ਸਰਮਾਏਦਾਰੀ ਸ਼ੋਸ਼ਣ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਅੰਮ੍ਰਿਤਾ ਪ੍ਰੀਤਮ ਦੇ ਅੱਖਰਾਂ ਵਿੱਚ ਔਰਤ ਦੇ ਮਨ ਦੀ ਵੇਦਨਾ ਅਤੇ ਪੀੜ ਨੂੰ ਪੇਸ਼ ਕਰਨ ਵਿੱਚ ਮਾਹਿਰ ਸਨ। ਉਨ੍ਹਾਂ ਨੇ ਪੰਜਾਬੀ ਸਾਹਿਤ ਨੂੰ ਕਈ ਅਣਮੁੱਲੀਆਂ ਰਚਨਾਵਾਂ ਦਿੱਤੀਆਂ ਹਨ।

 

ਅੱਜ ਆਖਾਂ ਵਾਰਸ ਸ਼ਾਹ ਨੂੰ ਕਿਤੋਂ ਕਬਰਾਂ ਵਿਚੋਂ ਬੋਲ।

ਤੇ ਅੱਜ ਕਿਤਾਬੇ ਇਸ਼ਕ ਦਾ ਕੋਈ ਅਗਲਾ ਵਰਕਾ ਫੋਲ।

ਇੱਕ ਰੋਈ ਸੀ ਧੀ ਪੰਜਾਬ ਦੀ ਤੂੰ ਲਿਖ ਲਿਖ ਮਾਰੇ ਵੈਣ

ਅੱਜ ਲੱਖਾਂ ਧੀਆਂ ਰੌਂਦੀਆਂ ਤੈਨੂੰ ਵਾਰਸਸ਼ਾਹ ਨੂੰ ਕਹਿਣ

ਵੇ ਦਰਦਮੰਦਾਂ ਦਿਆ ਦਰਦੀਆ ਉੱਠ ਤੱਕ ਆਪਣਾ ਪੰਜਾਬ।

ਅੱਜ ਬੇਲੇ ਲਾਸ਼ਾਂ ਵਿਛੀਆਂ ਤੇ ਲਹੂ ਦੀ ਭਰੀ ਚਨਾਬ (ਆਖਾਂ ਵਾਰਸ ਸ਼ਾਹ ਨੂੰ)’

ਅਤੇ

‘ਮਾਣ ਸੁੱਚੇ ਇਸ਼ਕ ਦਾ ਹੈ, ਹੁਨਰ ਦਾ ਦਾਅਵਾ ਨਹੀਂ

 

ਕਲਮ ਦੇ ਇਸ ਭੇਤ ਨੂੰ ਕੋਈ ਇਲਮ ਵਾਲਾ ਪਾਏਗਾ। (ਕਲਮ ਦਾ ਭੇਤ)’

Related Post