ਭਾਈ ਸਿਮਰਨਜੀਤ ਸਿੰਘ ਦੀ ਰੂਹਾਨੀ ਅਵਾਜ਼ 'ਚ ਧਾਰਮਿਕ ਸ਼ਬਦ 'ਗੁਰ ਰਾਮਦਾਸ ਰਾਖਹੁ ਸਰਣਾਈ' ਹੋਇਆ ਰਿਲੀਜ਼, ਦੇਖੋ ਵੀਡੀਓ

By  Aaseen Khan September 28th 2019 10:35 AM -- Updated: September 28th 2019 10:37 AM

ਪੀਟੀਸੀ ਨੈੱਟਵਰਕ ਵੱਲੋਂ ਦੇਸ਼ਾਂ ਵਿਦੇਸ਼ਾਂ 'ਚ ਬੈਠੀ ਨਾਨਕ ਨਾਮ ਲੇਵਾ ਸੰਗਤ ਲਈ ਕੀਤੇ ਜਾਂਦੇ ਵਿਲੱਖਣ ਉਪਰਾਲੇ ਤਹਿਤ ਹਰ ਹਫ਼ਤੇ ਨਵੇਂ ਧਾਰਮਿਕ ਸ਼ਬਦ ਪੀਟੀਸੀ ਰਿਕਾਰਡਸ ਦੇ ਲੇਬਲ ਨਾਲ ਨਾਲ ਰਿਲੀਜ਼ ਕੀਤੇ ਜਾਂਦੇ ਹਨ। ਪੀਟੀਸੀ ਦੇ ਇਸ ਉਪਰਾਲੇ ਨੂੰ ਦਰਸ਼ਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਇਸ ਹਫ਼ਤੇ ਭਾਈ ਸਿਮਰਨਜੀਤ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ) ਦੀ ਰਸਭਿੰਨੀ ਅਵਾਜ਼ 'ਚ ਧਾਰਮਿਕ ਸ਼ਬਦ 'ਗੁਰ ਰਾਮਦਾਸ ਰਾਖਹੁ ਸਰਣਾਈ' ਰਿਲੀਜ਼ ਹੋ ਚੁੱਕਿਆ ਹੈ। ਪਰਵਿੰਦਰ ਸਿੰਘ ਬੱਬੂ ਵੱਲੋਂ ਇਸ ਸ਼ਬਦ ਦਾ ਸੰਗੀਤ ਤਿਆਰ ਕੀਤਾ ਗਿਆ ਹੈ।

ਹੋਰ ਵੇਖੋ : ਧਾਰਮਿਕ ਸ਼ਬਦ ‘ਕਹੁ ਨਾਨਕ ਜੀਅੜਾ ਬਲਿਹਾਰੀ’ ਭਾਈ ਕਮਲਜੀਤ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਇਸ ਰੂਹਾਨੀ ਸ਼ਬਦ ਨੂੰ ਪੀਟੀਸੀ ਦੇ ਵੱਖ-ਵੱਖ ਚੈਨਲਜ਼ ਜਿਵੇਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਉੱਤੇ ਵੀ ਚਲਾਇਆ ਜਾਂਦਾ ਹੈ। ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ਉੱਤੇ ਵੀ ਇਨ੍ਹਾਂ ਧਾਰਮਿਕ ਸ਼ਬਦਾਂ ਦਾ ਅਨੰਦ ਲਿਆ ਜਾ ਸਕਦਾ ਹੈ। ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਨੂੰ ਸਿੱਖ ਸੰਗਤਾਂ ਦਾ ਵੀ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਕਈ ਸ਼ਬਦ ਰਿਲੀਜ਼ ਕੀਤੇ ਗਏ ਹਨ, ਜਿੰਨ੍ਹਾਂ ਨੂੰ ਸੰਗਤਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Related Post