ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦਾ ਨਜ਼ਰ ਆਇਆ ਗੁਰਬਾਜ਼ ਗਰੇਵਾਲ, ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

By  Lajwinder kaur October 16th 2022 06:13 PM

Gurbaaz Grewal Video: ਗਿੱਪੀ ਗਰੇਵਾਲ ਦਾ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ਜੋ ਕਿ ਆਪਣੀਆਂ ਵੀਡੀਓਜ਼ ਕਰਕੇ ਸੋਸ਼ਲ ਮੀਡੀਆ ਉੱਤੇ ਛਾਇਆ ਰਹਿੰਦਾ ਹੈ। ਸੋਸ਼ਲ ਮੀਡੀਆ ਉੱਤੇ ਗੁਰਬਾਜ਼ ਦੀਆਂ ਵੀਡੀਓਜ਼ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਗੁਰਬਾਜ਼ ਦਾ ਇੱਕ ਹੋਰ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ ਚ ਉਹ ਗੁਰਦੁਆਰਾ ਸਾਹਿਬ ਚ ਮੱਥਾ ਟੇਕਦਾ ਹੋਇਆ ਨਜ਼ਰ ਆ ਰਿਹਾ ਹੈ।

Image Source : Instagram

ਹੋਰ ਪੜ੍ਹੋ : ਅੱਜ ਹੈ ਹੇਮਾ ਮਾਲਿਨੀ ਦਾ ਜਨਮਦਿਨ, ਧੀ ਈਸ਼ਾ ਦਿਓਲ ਨੇ ਪਿਆਰੀ ਜਿਹੀ ਪੋਸਟ ਪਾ ਕੇ ਮਾਂ ਨੂੰ ਕੀਤਾ ਵਿਸ਼

ਇੰਸਟਾਗ੍ਰਾਮ 'ਤੇ ਗੁਰਬਾਜ਼ ਗਰੇਵਾਲ ਦਾ ਅਧਿਕਾਰਤ ਅਕਾਊਂਟ ਹੈ ਜਿਸ ਨੂੰ ਉਸਦੇ ਮੰਮੀ-ਪਾਪਾ ਦੁਆਰਾ ਚਲਾਇਆ ਜਾਂਦਾ ਹੈ। ਜਿੱਥੇ ਉਹ ਅਕਸਰ ਹੀ ਗੁਰਬਾਜ਼ ਦੀਆਂ ਕਿਊਟ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

image source instagram

ਇਸ ਵੀਡੀਓ ‘ਚ ਦੇ ਦੇਖ ਸਕਦੇ ਹੋ ਗੁਰਬਾਜ਼ ਜੋ ਕਿ ਪੌੜੀਆਂ ਚੜ੍ਹਦਾ ਹੈ ਤੇ ਗੁਰਦੁਆਰਾ ਸਾਹਿਬ ਦੇ ਅੰਦਰ ਪਹੁੰਚ ਜਾਂਦਾ ਹੈ। ਫਿਰ ਉਹ ਗੁਰਦੁਆਰੇ ਚ ਮੱਥਾ ਟੇਕਦਾ ਹੈ ਇਸ ਤੋਂ ਇਲਾਵਾ ਉਹ ਪਾਠੀ ਨੂੰ ਬਹੁਤ ਹੀ ਪਿਆਰ ਨਾਲ ਜੱਫੀ ਪਾਉਂਦਾ ਹੈ। ਪ੍ਰਸ਼ੰਸਕਾਂ ਨੂੰ ਗੁਰਬਾਜ਼ ਦਾ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਿਹਾ ਹੈ।

ਇਹ ਪਹਿਲੀ ਵਾਰ ਨਹੀਂ ਹੈ, ਗੁਰਬਾਜ਼ ਦੀ ਮਨਮੋਹਕ ਵੀਡੀਓ ਦੇਖ ਕੇ ਪ੍ਰਸ਼ੰਸਕ ਖੁਸ਼ ਹਨ, ਪੰਜਾਬੀ ਗਾਇਕ-ਅਦਾਕਾਰ ਗਿੱਪੀ ਗਰੇਵਾਲ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਗੁਰਬਾਜ਼ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓਜ਼ ਦੀਆਂ ਝਲਕੀਆਂ ਸ਼ੇਅਰ ਕਰਦੇ ਰਹਿੰਦੇ ਹਨ।

Gippy Grewal son Gurbaaz Grewal-min Image Source : Instagram

ਗਿੱਪੀ ਗਰੇਵਾਲ ਦੇ ਦੋ ਹੋਰ ਪੁੱਤਰ ਏਕਮ ਤੇ ਸ਼ਿੰਦਾ ਵੀ ਨੇ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਮਸ਼ਹੂਰ ਹਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਫ਼ਿਲਮ ਹਨੀਮੂਨ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ । ਇਹ ਫ਼ਿਲਮ 25 ਅਕਤੂਬਰ ਨੂੰ ਰਿਲੀਜ਼ ਹੋਵੇਗੀ, ਜਿਸ ‘ਚ ਗਿੱਪੀ ਗਰੇਵਾਲ ਦੇ ਨਾਲ ਜੈਸਮੀਨ ਭਸੀਨ ਵੀ ਨਜ਼ਰ ਆਵੇਗੀ।

 

 

 

View this post on Instagram

 

A post shared by Gurbaaz Grewal (@thegurbaazgrewal_)

Related Post