ਬੇਟੇ ਗੁਰਿਕ ਮਾਨ ਦੇ ਵਿਆਹ ਵਿੱਚ ਗੁਰਦਾਸ ਮਾਨ ਨੇ ਖੂਬ ਪਾਇਆ ਭੰਗੜਾ, ਵੀਡੀਓ ਹੋ ਰਹੀ ਹੈ ਖੂਬ ਵਾਇਰਲ

By  Rupinder Kaler February 3rd 2020 01:12 PM

ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਈ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੀ ਸਿਮਰਨ ਤੇ ਗੁਰਿਕ ਪਿਛਲੇ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰਦੇ ਆ ਰਹੇ ਸਨ । ਦੋਹਾਂ ਦੇ ਵਿਆਹ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਨਜ਼ਰ ਆਏ ਸਨ । ਇਸ ਵਿਆਹ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ ।

https://www.instagram.com/p/B8EOtUWg7wa/

ਪਰ ਇਹਨਾਂ ਵੀਡੀਓ ਵਿੱਚ ਗੁਰਦਾਸ ਮਾਨ ਦਾ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਵਿੱਚ ਗੁਰਦਾਸ ਮਾਨ ਬੇਟੇ ਦੀ ਬਰਾਤ ਵਿੱਚ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਗੁਰਦਾਸ ਮਾਨ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ, ਲੋਕ ਇਸ ਵੀਡੀਓ ਤੇ ਲਾਈਕ ਤੇ ਕਮੈਂਟ ਕਰ ਰਹੇ ਹਨ ।

https://www.instagram.com/p/B7_XsajA-QX/

ਇਸ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਗੁਰਦਾਸ ਮਾਨ ਬੇਟੇ ਦੇ ਵਿਆਹ ਵਿੱਚ ਕਿੰਨੇ ਖੁਸ਼ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸਿਮਰਨ ਸ਼ਾਹਰੁਖ ਖ਼ਾਨ ਦੇ ਸ਼ੋਅ ਵਿੱਚ ਨਜ਼ਰ ਆ ਚੁੱਕੀ ਹੈ ਇਸ ਤੋਂ ਇਲਾਵਾ ਉਸ ਨੇ ਕਈ ਬਾਲੀਵੁੱਡ ਫ਼ਿਲਮਾਂ ਵੀ ਕੀਤੀਆਂ ਹਨ ।

https://www.instagram.com/p/B8B73ijgIG4/?utm_source=ig_embed

Related Post