ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਗੁਰਿੰਦਰ ਰਾਏ ਦਾ ਨਵਾਂ ਗੀਤ ‘ਸਾਹ’ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur August 8th 2019 12:35 PM

ਪੰਜਾਬੀ ਗਾਇਕ ਗੁਰਿੰਦਰ ਰਾਏ ਆਪਣਾ ਨਵਾਂ ਗੀਤ ‘ਸਾਹ’ ਲੈ ਕੇ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਪਿਆਰ ਦੇ ਜਜ਼ਬਾਤਾਂ ਨੂੰ ਬਿਆਨ ਕਰਦਾ ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ।

ਹੋਰ ਵੇਖੋ:ਕਿਸਾਨ ਕਿਵੇਂ ਕਰ ਰਹੇ ਨੇ ਮੁਸ਼ਕਿਲਾਂ ਨੂੰ ਪਾਰ, ਵੀਡੀਓ ਦੇਖ ਕੇ ਹੋ ਜਾਣਗੇ ਰੌਂਗਟੇ ਖੜ੍ਹੇ

ਇਸ ਗੀਤ ਦੇ ਬੋਲ ਨਾਮੀ ਗੀਤਕਾਰ ਹੈਰੀ ਨਫਰੇ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Dope PeppZ ਵੱਲੋਂ ਦਿੱਤਾ ਗਿਆ ਹੈ। ਇਸ ਗਾਣੇ ਦਾ ਵੀਡੀਓ ਰਾਹੁਲ ਦੱਤ ਵੱਲੋਂ ਬਹੁਤ ਹੀ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਗਾਣੇ ਦੀ ਵੀਡੀਓ ‘ਚ ਅਦਾਕਾਰੀ ਵੀ ਖ਼ੁਦ ਗੁਰਿੰਦਰ ਰਾਏ ਨੇ ਕੀਤੀ ਹੈ। ਇਸ ਗੀਤ ਨੂੰ ਟੀਵੀ ਉੱਤੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਸਾਹ ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਸ਼ਕਾਂ ਵੱਲੋਂ ਮਿਲਦੇ ਪਿਆਰ ਦੇ ਚੱਲਦੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ।

Related Post