ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦਾ ਰੋਮਾਂਟਿਕ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder November 22nd 2021 01:40 PM

ਗੁਰਲੇਜ ਅਖਤਰ  (Gurlej Akhtar) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਪਤੀ (Husband )ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੁਰਲੇਜ ਅਖਤਰ ਕੁਲਵਿੰਦਰ ਕੈਲੀ ਦੇ ਨਾਲ ਡਾਂਸ (Dance Video ) ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Gurlej Akhtar Image source: Instagram

ਹੋਰ ਪੜ੍ਹੋ : ਆਦਿਤਿਆ ਸੀਲ ਅਤੇ ਅਨੁਸ਼ਕਾ ਰੰਜਨ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਅਤੇ ਵੀਡੀਓਜ਼ ਵਾਇਰਲ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

gurlej akhtar image From Instagram

ਗੁਰਲੇਜ ਅਖਤਰ ਦਾ ਇਹ ਵੀਡੀਓ ਉਸ ਦੇ ਭਰਾ ਦੇ ਵਿਆਹ ਦਾ ਹੈ । ਜਿਸ ਨੂੰ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਸ਼ੇਅਰ ਕੀਤਾ ਸੀ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

 

View this post on Instagram

 

A post shared by Gurlej Akhtar (@gurlejakhtarmusic)

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਗਾਇਕਾ ਦਾ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹੈ ਜਦੋਂਕਿ ਉਸ ਦੇ ਦੋਵੇਂ ਭਰਾ ਵੀ ਵਧੀਆ ਗਾਇਕੀ ਦੇ ਮਾਲਕ ਹਨ । ਗੁਰਲੇਜ ਅਖਤਰ ਦਾ ਪੁੱਤਰ ਦਾਨਵੀਰ ਵੀ ਇੱਕ ਵਧੀਆ ਗਾਇਕੀ ਹੈ ਅਤੇ ਗਾਇਕੀ ਦੀ ਗੁੜਤੀ ਉਸ ਨੂੰ ਆਪਣੇ ਪਰਿਵਾਰ ਚੋਂ ਹੀ ਮਿਲੀ ਹੈ ।

 

Related Post