ਗੁਰਲੇਜ ਅਖਤਰ ਨੇ ਮਨਾਇਆ ਭੈਣ ਦਾ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ

By  Shaminder July 17th 2021 11:09 AM

ਗੁਰਲੇਜ ਅਖਤਰ ਨੇ ਬੀਤੇ ਦਿਨ ਆਪਣੀ ਭੈਣ ਦਾ ਜਨਮ ਦਿਨ ਮਨਾਇਆ । ਇਸ ਮੌਕੇ ਉਨ੍ਹਾਂ ਨੇ ਆਪਣੀ ਭੈਣ ਜੈਸਮੀਨ ਅਖਤਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ।ਇਸ ਮੌਕੇ ਉਨ੍ਹਾਂ ਨੇ ਇੱਕ ਪਿਆਰੀ ਜਿਹੀ ਪੋਸਟ ਵੀ ਸਾਂਝੀ ਕੀਤੀ ਹੈ । ਇਸ ਪੋਸਟ ‘ਚ ਗਾਇਕਾ ਨੇ ਲਿਖਿਆ ਕਿ ‘ਜਨਮ ਦਿਨ ਮੁਬਾਰਕ ਮੇਰੀ ਪਿਆਰੀ ਭੈਣ, ਤੁਸੀਂ ਮੇਰੀ ਜ਼ਿੰਦਗੀ ‘ਚ ਬਹੁਤ ਖ਼ਾਸ ਹੋ, ਨਾ ਸਿਰਫ਼ ਮੇਰੀ ਪਿਆਰੀ ਭੈਣ ਬਣਨ ਲਈ, ਬਲਕਿ ਮੇਰੀ ਸਭ ਤੋਂ ਵਧੀਆ ਦੋਸਤ ਬਣਨ ਲਈ ਵੀ।

gurlej with family Image Source: Instagram

ਹੋਰ ਪੜ੍ਹੋ : ਗਾਇਕ ਭੁਪਿੰਦਰ ਗਿੱਲ ਨੇ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ਾਸ ਤਸਵੀਰ 

Jasmine Image Source: Instagram

ਮੈਂ ਤੇਰੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੰਦੀ ਹਾਂ, ਤੇਰੀ ਜ਼ਿੰਦਗੀ ਖੁਸ਼ੀਆਂ, ਪਿਆਰ ਅਤੇ ਖੁਸ਼ਹਾਲੀ ਦੇ ਨਾਲ ਭਰਪੂਰ ਹੋਵੇ’। ਗੁਰਲੇਜ ਅਖਤਰ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈਆਂ ਦੇ ਰਹੇ ਹਨ ।

Gurlej Image Source: Instagram

ਗੁਰਲੇਜ ਅਖਤਰ ਦੀ ਭੈਣ ਜੈਸਮੀਨ ਅਖਤਰ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਦੇ ਵਾਂਗ ਉਹ ਵੀ ਬਿਹਤਰੀਨ ਗਾਇਕਾ ਹੈ । ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੀ ਹੈ । ਆਪਣੀ ਭੈਣ ਗੁਰਲੇਜ ਵਾਂਗ ਉਹ ਵੀ ਬੁਲੰਦ ਆਵਾਜ਼ ਦੀ ਮਾਲਕ ਹੈ ।

 

View this post on Instagram

 

A post shared by Gurlej Akhtar (@gurlejakhtarmusic)

 

 

Related Post