ਗੁਰਲੇਜ ਅਖਤਰ ਨੇ ਭਰਾ ਦੇ ਵਿਆਹ ਦਾ ਵੀਡੀਓ ਕੀਤਾ ਸਾਂਝਾ

By  Shaminder November 9th 2020 10:05 AM -- Updated: November 9th 2020 10:19 AM

ਗੁਰਲੇਜ ਅਖਤਰ ਦੇ ਭਰਾ ਦੇ ਵਿਆਹ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਿਆ ਹੈ । ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਨੱਚਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਵੀ ਨੱਚਦੇ ਹੋਏ ਨਜ਼ਰ ਆ ਰਹੇ ਹਨ ।

Singer Gurlej

 

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜਿਸ ਦਿਨ ਦਾ ਉਨ੍ਹਾਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਸੀ । ਉਹ ਘੜੀ ਆ ਹੀ ਗਈ ।ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ’ । ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਭਰਾ ਦੇ ਵਿਆਹ ਦਾ ਕਾਰਡ ਵੀ ਸਾਂਝਾ ਕੀਤਾ ਸੀ।

ਹੋਰ ਪੜ੍ਹੋ : ਗੁਰਲੇਜ ਅਖਤਰ ਨੇ ਜਿੱਤਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020

gurlej

ਜਿਸ ਦਾ ਇੱਕ ਵੀਡੀਓ ਵੀ ਆਪਣੇ ਚਾਹੁਣ ਵਾਲਿਆਂ ਦੇ ਨਾਲ ਉਨ੍ਹਾਂ ਨੇ ਸ਼ੇਅਰ ਕੀਤਾ ਸੀ ।

gurlej

ਗੁਰਲੇਜ ਅਖਤਰ ਆਪਣੇ ਭਰਾ ਦੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਕਈ ਦਿਨਾਂ ਤੋਂ ਇਸ ਦਿਨ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

 

View this post on Instagram

 

ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾ????we love u so so so much brother es din bahot jeyada wait c sanu ssb nu???@shehnazakhtarofficial@jasmeenakhtarofficial@kulwinder_kally@officialsahilakhtar@shamshaadakhtar????

A post shared by Gurlej Akhtar (@gurlejakhtarmusic) on Nov 8, 2020 at 1:07pm PST

Related Post