ਗੁਰਲੇਜ ਅਖਤਰ ਨੇ ਸਾਂਝੀ ਕੀਤੀ ਆਪਣੇ ਨਵ-ਜਨਮੇ ਭਤੀਜੇ ਦੇ ਨਾਲ ਤਸਵੀਰ, ਪ੍ਰਸ਼ੰਸਕ ਦੇ ਰਹੇ ਵਧਾਈ

By  Shaminder January 8th 2021 11:25 AM

ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਭਰਾ ਦੇ ਘਰ ਬੇਟੇ ਨੇ ਜਨਮ ਲਿਆ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਅੱਜ ਵਾਹਿਗੁਰੂ ਨੇ ਮੇਰੇ ਵੀਰ ਦੇ ਘਰ ਪੁੱਤਰ ਦੀ ਦਾਤ ਬਖਸ਼ੀ ਹੈ ਜੀ’।

gurlej

ਗੁਰਲੇਜ ਅਖਤਰ ਵੱਲੋਂ ਸਾਂਝੀ ਕੀਤੀ ਗਈ ਇਸ ਖੁਸ਼ੀ ‘ਤੇ ਉਨ੍ਹਾਂ ਦੇ ਫੈਨਸ ਵੀ ਵਧਾਈ ਦੇ ਰਹੇ ਹਨ । ਗੁਰਲੇਜ ਅਖਤਰ ਨੇ ਆਪਣੇ ਨਵ-ਜਨਮੇ ਭਤੀਜੇ ਦੇ ਨਾਲ ਤਸਵੀਰ ‘ਚ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਗੁਰਲੇਜ ਅਖਤਰ ਦਾ ਨਵਾਂ ਗੀਤ ‘ਟ੍ਰੈਂਡਿੰਗ ਜੱਟੀ’ ਸਰੋਤਿਆਂ ਨੂੰ ਆ ਰਿਹਾ ਪਸੰਦ

gurlej akhtar newborn nephew

ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

gurlej akhtar newborn nephew 71

ਬੀਤੇ ਸਾਲ ਉਨ੍ਹਾਂ ਦੇ ਛੋਟੇ ਭਰਾ ਸ਼ਹਿਨਾਜ਼ ਅਖਤਰ ਦਾ ਵਿਆਹ ਹੋਇਆ ਸੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਨ੍ਹਾਂ ਨੇ ਸਾਂਝੇ ਕੀਤੇ ਸਨ ।

 

View this post on Instagram

 

A post shared by Gurlej Akhtar (@gurlejakhtarmusic)

Related Post