ਗੁਰਨਾਮ ਭੁੱਲਰ ਦੇ ਨਵੇਂ ਗੀਤ ‘ਝਾਂਜਰਾਂ’ ਦਾ ਪੀਟੀਸੀ ‘ਤੇ ਹੋਵੇਗਾ ਵਲਰਡ ਪ੍ਰੀਮੀਅਰ

By  Lajwinder kaur January 7th 2020 06:03 PM

ਪੰਜਾਬੀ ਗਾਇਕ ਗੁਰਨਾਮ ਭੁੱਲਰ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜੀ ਹਾਂ ਉਹ ‘ਝਾਂਜਰਾਂ’ ਟਾਈਟਲ ਦੇ ਹੇਠ ਨਵਾਂ ਗੀਤ ਲੈ ਕੇ ਆ ਰਹੇ ਹਨ। ਸਾਲ 2018 'ਚ ਉਹ ‘ਡਾਇਮੰਡ ਦੀ ਝਾਂਜਰ’ ਗੀਤ ਲੈ ਕੇ ਆਏ ਸਨ ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲੀਆ ਸੀ।

 

View this post on Instagram

 

Bhut hi sohna song .. ?? @gurnambhullarofficial @jassrecord @preethundalmohaliwala #vickydhaliwal

A post shared by Sukh Sanghera (@sukhsanghera) on Jan 6, 2020 at 8:59am PST

ਹੋਰ ਵੇਖੋ:‘ਜਿੰਦੇ ਮੇਰੀਏ’ ਦਾ ਰੋਮਾਂਟਿਕ ਗੀਤ ‘ਤੇਰੇ ਬਿਨ’ ਹੋਇਆ ਰਿਲੀਜ਼, ਇੱਕ-ਦੂਜੇ ਦੇ ਪਿਆਰ ‘ਚ ਡੁੱਬੇ ਨਜ਼ਰ ਆ ਰਹੇ ਨੇ ਪਰਮੀਸ਼ ਤੇ ਸੋਨਮ, ਦੇਖੋ ਵੀਡੀਓ

ਜੇ ਗੱਲ ਕਰੀਏ ਝਾਂਜਰਾਂ ਦੇ ਬੋਲਾਂ ਦੀ ਤਾਂ ਉਹ ਵਿੱਕੀ ਧਾਲੀਵਾਲ ਦੀ ਕਲਮ ‘ਚੋਂ ਨਿਕਲੇ ਤੇ ਮਿਊਜ਼ਿਕ ਪ੍ਰੀਤ ਹੁੰਦਲ ਦਾ ਹੋਵੇਗਾ। ਇਸ ਗਾਣੇ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਉੱਤੇ ਕੀਤਾ ਜਾਵੇਗਾ। ਇਹ ਗਾਣਾ ਵੀ ਰੋਮਾਂਟਿਕ ਜ਼ੌਨਰ ਦਾ ਹੋਣ ਵਾਲਾ ਹੈ। ਇਸ ਗਾਣੇ ਨੂੰ ਜੱਸ ਰਿਕਾਰਡਸ ਦੇ ਲੇਬਲ ਹੇਠ 10 ਜਨਵਰੀ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ‘ਝਾਂਜਰਾਂ’ ਗਾਣੇ ਦੇ ਐਲਾਨ ਤੋਂ ਬਾਅਦ ਹੀ ਫੈਨਜ਼ ‘ਚ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ।

ਜੇ ਗੱਲ ਕਰੀਏ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਝੋਲੀ ਸਹੁਰਿਆਂ ਦਾ ਪਿੰਡ ਆ ਗਿਆ, ਕੋਕਾ, ਰੰਗ ਵਰਗੀਆਂ ਫ਼ਿਲਮਾਂ ਹਨ। ਇਸ ਤੋਂ ਇਲਾਵਾ ਉਹ ਪ੍ਰੋਡਕਸ਼ਨ ਫੀਲਡ ਵਿੱਚ ਆਪਣੀ ਕਿਸਮਤ ਅਜਮਾਉਣ ਜਾ ਰਹੇ ਹਨ। ਉਹ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਪੰਜਾਬੀ ਫ਼ਿਲਮ ਨੂੰ ਪ੍ਰੋਡਿਊਸ ਕਰਨਗੇ। ਹੁਣ ਦੇਖਦੇ ਹਾਂ ਕਿ ਡਾਇਮੰਡ ਸੌਂਗ ਵਾਂਗ ਇਹ ਗੀਤ ਵੀ ਦਰਸ਼ਕਾਂ ਦੀ ਉਮੀਦਾਂ ਉੱਤੇ ਕਿੰਨਾ ਖਰਾ ਉਤਰਦਾ ਹੈ।

Related Post