ਗੁਰਪ੍ਰੀਤ ਘੁੱਗੀ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕਰ ਰਹੇ ਹਨ ਬੁਲੰਦ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

By  Rupinder Kaler December 28th 2020 06:51 PM

ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ਤੇ ਲਗਾਤਾਰ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੇ ਆ ਰਹੇ ਹਨ । ਉਹ ਹਰ ਦਿਨ ਕੋਈ ਨਾ ਕੋਈ ਵੀਡੀਓ ਸਾਂਝੀ ਕਰਕੇ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਤੇ ਉਤਸ਼ਾਹਿਤ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ ਵਿੱਚ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ ।

ghuggi

ਹੋਰ ਪੜ੍ਹੋ :

ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ‘ਤੇ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਸ਼ਰਧਾਂਜਲੀ

ਸੰਗੀਤਕਾਰ ਏ ਆਰ ਰਹਿਮਾਨ ਦੀ ਮਾਂ ਦਾ ਹੋਇਆ ਦਿਹਾਂਤ, ਇੰਡਸਟਰੀ ਵਿੱਚ ਸੋਗ ਦੀ ਲਹਿਰ

farmer

ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ।

farmer

ਪਰ ਇਸ ਤੋਂ ਇਲਾਵਾ ਵੀ ਗੁਰਪ੍ਰੀਤ ਘੁੱਗੀ ਤੇ ਹੋਰ ਬਾਕੀ ਕਲਾਕਾਰ ਸੋਸ਼ਲ ਮੀਡੀਆ ਤੇ ਮੂਵਮੈਂਟ ਨੂੰ ਸਾਂਝਾ ਕਰ ਰਹੇ ਹਨ। ਦੱਸ ਦੇਈਏ ਕਿ ਕਿਸਾਨ ਇੱਕ ਮਹੀਨੇ ਤੋਂ ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ।

Related Post