ਪੰਜਾਬੀ ਗਾਇਕ ਗੁਰਪ੍ਰੀਤ ਮਾਨ ਦਾ ਨਵਾਂ ਗੀਤ ‘Doubt’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur August 4th 2020 06:00 PM

ਪੰਜਾਬੀ ਗਾਇਕ ਗੁਰਪ੍ਰੀਤ ਮਾਨ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇੱਕ ਲੰਬੇ ਸਮੇਂ ਤੋਂ ਬਾਅਦ ਉਹ ਸਿੰਗਲ ਟਰੈਕ ਲੈ ਕੇ ਆਏ ਨੇ । ਡਾਊਟ (Doubt) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।

ਇਸ ਗੀਤ ਦੇ ਬੋਲ Rajesh Chalotra ਨੇ ਲਿਖੇ ਨੇ ਤੇ ਮਿਊਜ਼ਿਕ ਇਕਵਿੰਦਰ (Ikwinder) ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਲਖਵਿੰਦਰ ਵੱਲੋਂ ਤਿਆਰ ਕੀਤਾ ਗਿਆ ਹੈ । ਰਿਦਮ ਬੁਆਏ ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਹੋਰ ਵੇਖੋ : ਗੁਰਬਾਜ਼ ਗਰੇਵਾਲ ਨਜ਼ਰ ਆਇਆ ਸਟਾਈਲਿਸ਼ ਐਨਕਾਂ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਈ ਇਹ ਕਿਊਟ ਤਸਵੀਰ

ਪੰਜਾਬੀ ਗਾਇਕ ਗੁਰਪ੍ਰੀਤ ਮਾਨ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਗੁਰਪ੍ਰੀਤ ਮਾਨ ਉਸ ਸਮੇਂ ਚਰਚਾ ‘ਚ ਆ ਗਏ ਸੀ ਜਦੋਂ ਉਨ੍ਹਾਂ ਦਾ ਗੀਤ ਪੰਜਾਬੀ ਫ਼ਿਲਮ ਲਹੌਰੀਏ ‘ਚ ਆਇਆ ਸੀ । ਇਸ ਫ਼ਿਲਮ ‘ਚ ਉਨ੍ਹਾਂ ਨੇ ‘ਜੰਝਾਂ ਜਾਂਦੀਆਂ ਜੇ ਹੁੰਦੀਆਂ ਲਹੌਰ ਨੂੰ ਤਾਂ ਜਾ ਕੇ ਚੰਡੀਗੜ੍ਹ ਕਿਉਂ ਗੇੜੇ ਮਾਰਦੇ’ ਗੀਤ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਸੀ ।

Related Post