ਦਿੱਲੀ ਮਾਰਚ ਦੌਰਾਨ ਕਿਸਾਨਾਂ ਨੇ ਮਨਾਇਆ ਗੁਰਪੁਰਬ, ਸੜਕਾਂ ‘ਤੇ ਨਜ਼ਰ ਆਇਆ ਇਸ ਤਰ੍ਹਾਂ ਦਾ ਨਜ਼ਾਰਾ

By  Shaminder December 1st 2020 11:09 AM

ਕਿਸਾਨਾਂ ਦਾ ਦਿੱਲੀ ਮਾਰਚ ਜਾਰੀ ਹੈ । ਪੰਜਾਬ ਦੇ ਲੱਗਪੱਗ ਹਰ ਗਾਇਕ ਅਤੇ ਕਲਾਕਾਰ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ । ਕਈ ਗਾਇਕ ਤਾਂ ਇਸ ਮਾਰਚ ‘ਚ ਖੁਦ ਪਹੁੰਚੇ ਹਨ । ਜਿਸ ‘ਚ ਗਾਇਕ ਕੰਵਰ ਗਰੇਵਾਲ, ਹਰਫ ਚੀਮਾ ਸਣੇ ਕਈ ਗਾਇਕ ਸ਼ਾਮਿਲ ਰਹੇ । ਬੀਤੇ ਦਿਨ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਵੀ ਸੀ ।

kisan

ਪਰ ਦਿੱਲੀ ਮਾਰਚ ‘ਚ ਪਹੁੰਚੇ ਕਿਸਾਨਾਂ ਨੇ  ਗੁਰਪੁਰਬ ਦਾ ਉਤਸ਼ਾਹ ਫਿੱਕਾ ਨਹੀਂ ਪੈਣ ਦਿੱਤਾ ਤੇ ਦਿੱਲੀ ਦੀਆਂ ਸੜਕਾਂ ‘ਤੇ ਹੀ ਗੁਰਪੁਰਬ ਮਨਾਇਆ । ਇਸ ਮੌਕੇ ਕਿਸਾਨਾਂ ਵੱਲੋਂ ਲੰਗਰ ਵੀ ਲਗਾਏ ਗਏ ਸਨ ਅਤੇ ਸੜਕਾਂ ‘ਤੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਇਸ ਪੁਰਬ ਨੁੰ ਮਨਾਇਆ ਗਿਆ ।

ਹੋਰ ਪੜ੍ਹੋ : ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਟਰੈਕ ‘ਸੱਚਖੰਡ’ ਗੁਰਲੇਜ਼ ਅਖ਼ਤਰ ਤੇ ਕੁਲਵਿੰਦਰ ਕੈਲੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

kisan

ਦੱਸ ਦਈਏ ਕਿ ਮੋਦੀ ਸਰਕਾਰ ਦੇ ਮੰਤਰੀ ਟਵੀਟ ਕਰ-ਕਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ 'ਚ ਜੁਟੇ ਹੋਏ ਹਨ ਪਰ ਕਿਸਾਨ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਡਟੇ ਹੋਏ ਹਨ। ਕੇਂਦਰ ਸਰਕਾਰ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਕੇਂਦਰੀ ਮੰਤਰੀ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਵਿੱਚ ਅਸਫਲ ਰਹੇ ਹਨ।

kisan

ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੰਕੇ ਅਜੇ ਤੱਕ ਮੋਦੀ ਸਰਕਾਰ ਸਾਫ ਨਹੀਂ ਕਰ ਸਕੀ ਹੈ। ਕੇਂਦਰੀ ਮੰਤਰੀ ਰਵੀ ਪ੍ਰਸ਼ਾਦ ਮਗਰੋਂ ਹੁਣ ਪ੍ਰਕਾਸ਼ ਜਾਵਡੇਕਰ ਨੇ ਵੀ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ।ਪ੍ਰਕਾਸ਼ ਜਾਵਡੇਕਰ ਨੇ ਟਵੀਟ ਕਰ ਕਿਹਾ, "ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਗਲ਼ਤਫੈਹਮੀ ਨਾ ਰੱਖੋ।

Related Post