ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਹਾੜਾ, ਦਰਸ਼ਨ ਔਲਖ ਨੇ ਦਿੱਤੀ ਵਧਾਈ

By  Shaminder November 17th 2020 10:39 AM -- Updated: November 17th 2020 11:14 AM

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਹਾੜਾ ਮਨਾਇਆ ਗਿਆ  । ਇਸ ਮੌਕੇ ਵੱਖ-ਵੱਖ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ।ਇਸ ਦਿਹਾੜੇ ਨੂੰ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ  ਗਿਆ । ਉੱਥੇ ਹੀ ਪੰਜਾਬੀ ਕਲਾਕਾਰਾਂ ਵੱਲੋਂ ਵੀ ਇਸ ਖ਼ਾਸ ਦਿਨ ‘ਤੇ ਵਧਾਈ ਦਿੱਤੀ  ।

darshan aulakh

ਅਦਾਕਾਰ ਦਰਸ਼ਨ ਔਲਖ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਦੇ ਮੌਕੇ ‘ਤੇ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਰਸ਼ਨ ਔਲਖ ਨੇ ਦਿੱਤੀ ਵਧਾਈ

Darshan-Aulakh

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਕਿ ‘ਆਗਿਆ ਭਈ ਅਕਾਲ ਕੀ ਤਬੀ ਚਲਾਯੋ ਪੰਥ॥ ਸਭ ਸਿਖਨ ਕੋ ਹੁਕਮ ਹੈ #ਗੁਰੂਮਾਨਿਓਗ੍ਰੰਥ' ।

darshan

ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਹਾੜੇ ਸ੍ਰੀ ਹਜੂਰ ਸਾਹਿਬ(ਨਾਦੇੜ)ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾ ਗੱਦੀ ਦੀ ਬਖਸਿਸ ਕੀਤੀ ਸੀ ਗੁਰੂ ਗੰਥ ਸਾਹਿਬ ਜੀ ਦੇ #ਗੁਰਤਾਗੱਦੀਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ #ਵਧਾਈਆਂ ਹੋਵਣ ਜੀ।

Related Post