ਗਾਇਕ ਦਿਲਜੀਤ ਦੋਸਾਂਝ ਸਮੇਤ ਵੱਖ ਵੱਖ ਫ਼ਿਲਮੀ ਸਿਤਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਦਿੱਤੀ ਵਧਾਈ

By  Rupinder Kaler August 19th 2020 10:46 AM

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਲੈ ਕੇ ਵੱਖ ਵੱਖ ਗੁਰਦੁਆਰਿਆਂ ਵਿੱਚ ਸੰਗਤਾਂ ਦੀਆਂ ਖੂਬ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ । ਸ਼੍ਰੀ ਦਰਬਾਰ ਸਾਹਿਬ ਨੂੰ ਖ਼ਾਸ ਤੌਰ ਤੇ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ । ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਖ਼ਾਸ ਇੰਤਜ਼ਾਮ ਕੀਤੇ ਗਏ ਹਨ । ਸੰਗਤਾਂ ਸਵੇਰ ਤੋਂ ਹੀ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ।

https://www.instagram.com/p/CEDgCHbpF3w/

ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਇਸ ਸ਼ੁਭ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ ਹੈ । ਗਾਇਕ ਦਿਲਜੀਤ ਦੋਸਾਂਝ ਤੇ ਅਦਾਕਾਰ ਦਰਸ਼ਨ ਔਲਖ ਨੇ ਆਪਣੇ ਪ੍ਰਸ਼ੰਸਕਾਂ ਨੂੰ ਵਧਾਈ ਦਿੱਤੀ ਹੈ । ਦਰਸ਼ਨ ਔਲਖ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ ‘ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ਚਵਰ ਛਤਰ ਤਖ਼ਤ ਦੇ ਮਾਲਿਕ ,ਕੁੱਲ ਕਾਇਨਾਤ ਦੇ ਵਾਲੀ ,ਦਸਾਂ ਪਾਤਸ਼ਾਹੀਆਂ ਦੀ ਆਤਮਕ ਜੋਤ ,ਹਾਜ਼ਰਾ ਹਜ਼ੂਰ, ਜ਼ਾਹਰਾ ਜ਼ਹੂਰ, ਸਰਬ ਕਲਾ ਭਰਪੂਰ, ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ?ਗੁਰੂ ਗ੍ਰੰਥ ਸਾਹਿਬ ?ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ ?’

https://www.instagram.com/tv/CEDfSSNJQ-z/?igshid=1ez9kc59ztvj4

ਇਸੇ ਤਰ੍ਹਾਂ ਗਾਇਕ ਦਿਲਜੀਤ ਦੋਸਾਂਝ ਨੇ ਵੀ ਇੱਕ ਤਸਵੀਰ ਸਾਂਝੀ ਕਰਕੇ ਲਿਖਿਆ ਹੈ ‘ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ ਉਤਸਵ ਦੀਆਂ ਲੱਖ ਲੱਖ ਮੁਬਾਰਕਾਂ ਜੀ । ਇਸੇ ਤਰ੍ਹਾਂ ਕੁਝ ਹੋਰ ਕਲਾਕਾਰਾਂ ਨੇ ਵੀ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ ਹਨ ।

https://www.instagram.com/p/CEDb-22FygX/?igshid=dnixux053ccq

Related Post