ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਵਿੰਦਰ ਦੀ ਆਵਾਜ਼ 'ਚ ਸ਼ਬਦ ਰਿਲੀਜ਼ 

By  Rupinder Kaler July 23rd 2019 03:54 PM -- Updated: July 23rd 2019 03:58 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੂਰੀ ਦੁਨੀਆ ਵਿੱਚ ਵੱਖ-ਵੱਖ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸ ਲੜੀ ਦੇ ਤਹਿਤ ਇੱਕ ਅੰਤਰ ਰਾਸ਼ਟਰੀ ਨਗਰ ਕੀਰਤਨ ਸਜਾਇਆ ਜਾਵੇਗਾ । ਇਸ ਨਗਰ ਕੀਰਤਨ ਤੋਂ ਪਹਿਲਾਂ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੀ ਅਵਾਜ਼ ਵਿੱਚ ਇੱਕ ਥੀਮ ਸ਼ਬਦ ਰਿਲੀਜ ਹੋਇਆ ਹੈ । Tu Prabhu Daata ਟਾਈਟਲ ਹੇਠ ਰਿਲੀਜ਼ ਕੀਤੇ ਇਸ ਗਾਣੇ ਨੂੰ ਨਗਰ ਕੀਰਤਨ ਵਿੱਚ ਵਜਾਇਆ ਜਾਵੇਗਾ ।

https://www.instagram.com/p/B0Ky7vZF-DN/

ਇਸ ਸ਼ਬਦ ਦੀ ਰਿਲੀਜ਼ਿੰਗ ਮੌਕੇ ਸੁਖਵਿੰਦਰ ਨੇ ਕਿਹਾ ਕਿ ਇਸ ਤੋਂ ਪਹਿਲਾ ਉਹਨਾਂ ਨੇ ਇਹ ਸ਼ਬਦ 9 ਸਾਲ ਦੀ ਉਮਰ ਵਿੱਚ ਗੁਰਦੁਆਰਾ ਮੰਜੀ ਸਾਹਿਬ ਵਿੱਚ ਗਾਇਆ ਸੀ । ਉਹਨਾਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲੇ ਮੰਨਦੇ ਹਨ ਕਿ ਉਹਨਾਂ ਨੂੰ ਇਹ ਸ਼ਬਦ ਗਾaੁਣ ਦਾ ਮੌਕਾ ਮਿਲਿਆ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550  ਸਾਲਾ ਪ੍ਰਕਾਸ਼ ਪੁਰਬ ਮੌਕੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ । 1 ਅਗਸਤ ਨੂੰ ਕੌਮਾਂਤਰੀ ਪੱਧਰ ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ।

Related Post