ਗੁਰੂ ਰੰਧਾਵਾ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤਾ ਅਜਿਹਾ ਕੰਮ, ਹਰ ਪਾਸੇ ਹੋਰ ਰਹੀ ਹੈ ਤਾਰੀਫ

By  Rupinder Kaler February 10th 2020 10:55 AM

ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਗਾਣਿਆਂ ਦਾ ਜਾਦੂ ਲੋਕਾਂ ਦੇ ਸਿਰ ਚੜ੍ਹ ਬੋਲਦਾ ਹੈ । ਪੰਜਾਬੀ ਇੰਡਸਟਰੀ ਤੋਂ ਬਾਲਵੁੱਡ ਤੱਕ ਉਹਨਾਂ ਦੇ ਗਾਣੇ ਹੀ ਸੁਣਾਈ ਦਿੰਦੇ ਹਨ। ਇਸ ਸਭ ਦੇ ਬਾਵਜੂਦ ਉਹ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ, ਤੇ ਉਹ ਪੰਜਾਬ ਦੀਆਂ ਪੇਂਡੂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਆਪਣੇ ਪਿੰਡ ਧਾਰੋਵਾਲੀ ਵਿਖੇ ਕਬੱਡੀ ਟੂਰਨਾਮੈਂਟ ਕਰਵਾ ਰਹੇ ਹਨ । ਜਿਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਦਿੱਤੀ ਹੈ ।

https://www.instagram.com/p/B8V65Ebnn2g/

ਸੋਸ਼ਲ ਮੀਡੀਆ ਤੇ ਰੰਧਾਵਾ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਉਨ੍ਹਾਂ ਨੇ ਆਪਣੇ ਫੈਨਸ ਨੂੰ ਟੂਰਨਾਮੈਂਟ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ। ਗੁਰੂ ਰੰਧਾਵਾ ਵੱਲੋਂ ਕੀਤਾ ਜਾ ਰਿਹਾ ਹੈ ਇਹ ਉਪਰਾਲਾ ਇੱਕ ਸ਼ਲਾਘਾਯੋਗ ਕਦਮ ਹੈ, ਜਿਸ ਰਾਹੀਂ ਉਹ ਸਮਾਜ 'ਚ ਇੱਕ ਚੰਗਾ ਸੁਨੇਹਾ ਭੇਜ ਰਹੇ ਹਨ। ਗੁਰੂ ਰੰਧਾਵਾ ਦੇ ਇਸ ਕਦਮ ਲਈ ਹਰ ਕੋਈ ਉਹਨਾਂ ਦੀ ਤਾਰੀਫ ਕਰ ਰਿਹਾ ਹੈ ।

https://www.instagram.com/p/B8TXYQwHDAw/

https://www.instagram.com/p/B8VuWz6HT8m/

Related Post