ਗਾਇਕਾ ਜਸਵਿੰਦਰ ਬਰਾੜ ਨੇ ਆਪਣੇ ਜਨਮ ਦਿਨ ’ਤੇ ਵਧਾਈ ਦੇਣ ਵਾਲਿਆਂ ਦਾ ਕੀਤਾ ਧੰਨਵਾਦ, ਆਪਣਿਆਂ ਦੇ ਵਿਰੋਧ ਦੇ ਬਾਵਜੂਦ ਗਾਇਕੀ ਦੇ ਖੇਤਰ ਵਿੱਚ ਬਣਾਇਆ ਵੱਡਾ ਨਾਂਅ

By  Rupinder Kaler September 9th 2020 11:28 AM -- Updated: September 9th 2020 12:19 PM

ਗਾਇਕਾ ਜਸਵਿੰਦਰ ਬਰਾੜ ਦਾ ਬੀਤੇ ਦਿਨ ਜਨਮ ਦਿਨ ਸੀ । ਉਹਨਾਂ ਦੇ ਜਨਮ ਦਿਨ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ । ਉਹਨਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ਤੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਿਸ ਦਾ ਜਸਵਿੰਦਰ ਬਰਾੜ ਨੇ ਆਪਣੇ ਅੰਦਾਜ਼ ਵਿੱਚ ਧੰਨਵਾਦ ਕੀਤਾ । ਜਸਵਿੰਦਰ ਬਰਾੜ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ 8 ਸਤੰਬਰ 1973 ਨੂੰ ਮਾਤਾ ਨਰਿੰਦਰ ਕੌਰ ਤੇ ਪਿਤਾ ਬਲਦੇਵ ਸਿੰਘ ਦੇ ਘਰ ਸਿਰਸਾ ਹਰਿਆਣਾ ਵਿੱਚ ਹੋਇਆ ਸੀ । ਜਸਵਿੰਦਰ ਬਰਾੜ ਨੂੰ ਬਚਪਨ ਵਿੱਚ ਹੀ ਗਾਉਣ ਦਾ ਸ਼ੌਂਕ ਸੀ ਇਸ ਲਈ ਉਹਨਾਂ ਦੇ ਪਰਿਵਾਰ ਨੇ ਉਹਨਾਂ ਦਾ ਪੂਰਾ ਸਮਰਥਨ ਕੀਤਾ । ਉਹਨਾਂ ਦੇ ਪਰਿਵਾਰ ਦੀ ਗੱਲ ਕੀਤੀ ਜਾਵੇ ਤਾਂ ਉਹਨਾ ਦਾ ਵਿਆਹ 2000 ਵਿੱਚ ਰਣਜੀਤ ਸਿੰਘ ਸਿੱਧੂ ਨਾਲ ਹੋਈ ।

https://www.instagram.com/p/CE4Es4YA4QR/

ਜਸਵਿੰਦਰ ਬਰਾੜ ਮੁਤਾਬਿਕ ਉਹਨਾਂ ਦੀ ਗਾਇਕੀ ਦਾ ਸਫਰ ਸੌਖਾ ਨਹੀਂ ਸੀ ਕਿਉਂਕਿ ਜਿਸ ਸਮੇਂ ਉਹਨਾਂ ਨੇ ਗਾਉਣਾ ਸ਼ੁਰੂ ਕੀਤਾ ਸੀ ਉਸ ਸਮੇਂ ਗਾਇਕੀ ਨੂੰ ਬਹੁਤ ਬੁਰਾ ਸਮਝਿਆ ਜਾਂਦਾ ਸੀ ।ਇਸ ਲਈ ਉਹਨਾਂ ਦੇ ਕੁਝ ਕਰੀਬੀਆਂ ਨੇ ਵੀ ਉਹਨਾਂ ਦਾ ਵਿਰੋਧ ਕੀਤਾ ਸੀ । ਇਸ ਦੇ ਬਾਵਜੂਦ ਉਹਨਾਂ ਨੇ ਆਪਣੀ ਗਾਇਕੀ ਦਾ ਸਫਰ ਜਾਰੀ ਰੱਖਿਆ ।ਗਾਇਕੀ ਦੇ ਸਫਰ ਦੀ ਗੱਲ ਕੀਤੀ ਜਾਵੇ ਤਾਂ ਇਸ ਪਿੱਛੇ ਵੀ ਇੱਕ ਕਹਾਣੀ ਹੈ । ਜਸਵਿੰਦਰ ਬਰਾੜ ਮੁਤਾਬਿਕ ਇੱਕ ਵਾਰ ਉਹ ਕਿਸੇ ਗਾਇਕ ਨਾਲ ਅਖਾੜੇ ਤੇ ਗਏ ਸਨ, ਇਸ ਅਖਾੜੇ ਵਿੱਚ ਉਹਨਾਂ ਨੇ ਕੁਲਦੀਪ ਮਾਣਕ ਦੇ ਗਾਣੇ ਗਾਏ ਸਨ ।

https://www.instagram.com/p/CEo5iSxgGxl/

ਪਰ ਜਦੋਂ ਉਹ ਆਪਣੀ ਪ੍ਰਫਾਰਮੈਸ ਦੇ ਕੇ ਸਟੇਜ਼ ਤੋਂ ਥੱਲੇ ਉੱਤਰੀ ਤਾਂ ਲੋਕਾਂ ਨੇ ਹੂਟਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਰਕੇ ਉਹਨਾਂ ਨੂੰ ਦੁਬਾਰਾ ਸਟੇਜ਼ ਤੇ ਜਾ ਕੇ ਗਾਉਣਾ ਪਿਆ।ਜਿਸ ਗਾਇਕ ਨਾਲ ਉਹ ਅਖਾੜੇ ਵਿੱਚ ਆਏ ਸਨ, ਲੋਕ ਉਸ ਗਾਇਕ ਨੂੰ ਭੁੱਲ ਹੀ ਗਏ ਸਨ । ਇਸ ਤੋਂ ਬਾਅਦ ਉਹਨਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ । ਜਸਵਿੰਦਰ ਬਰਾੜ ਨੇ 1990 ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਪੈਰ ਰੱਖਿਆ ਸੀ । ਉਹਨਾਂ ਦੀ ਪਹਿਲੀ ਕੈਸੇਟ ਦਾ ਨਾਂ ਸੀ ਕੀਮਤੀ ਚੀਜ ਸੀ, ਇਸ ਤੋਂ ਬਾਅਦ ਉਹਨਾਂ ਦੀ ਕੈਸੇਟ ਆਈ ਖੁੱਲਾ ਅਖਾੜਾ, ਰਾਂਝਾ ਜੋਗੀ ਹੋ ਗਿਆ ਇਹ ਕੈਸੇਟਾਂ ਸੁਪਰ ਹਿੱਟ ਰਹੀਆਂ ।

https://www.instagram.com/p/CBmXJ6JghNv/

ਜਸਵਿੰਦਰ ਬਰਾੜ ਨੇ ਜਿਆਦਾ ਲਾਈਵ ਅਖਾੜੇ ਕੀਤੇ ਹਨ । ਇਸ ਲਈ ਉਹਨਾਂ ਨੂੰ ਅਖਾੜਿਆਂ ਦੀ ਰਾਣੀ ਕਿਹਾ ਜਾਂਦਾ ਹੈ । ਜਵਿੰਦਰ ਬਰਾੜ ਨੂੰ ਫੌਕ ਕਵੀਨ ਵੀ ਕਿਹਾ ਜਾਂਦਾ ਹੈ । ਇਸ ਤੋਂ ਇਲਾਵਾ ਉਹਨਾਂ ਨੂੰ ਲੋਕ ਤੱਥਾਂ ਲਈ ਵੀ ਜਾਣਿਆ ਜਾਂਦਾ ਹੈ । ਜਸਵਿੰਦਰ ਬਰਾੜ ਨੂੰ ਉਹਨਾਂ ਦੀ ਗਾਇਕੀ ਲਈ ਕਈ ਅਵਾਰਡ ਮਿਲੇ ਹਨ । ਜਸਵਿੰਦਰ ਬਰਾੜ ਨੂੰ ਸ਼੍ਰੋਮਣੀ ਲੋਕ ਗਾਇਕਾ ਦਾ ਅਵਾਰਡ ਮਿਲ ਚੁੱਕਿਆ ਹੈ । ਇਸ ਤੋਂ ਇਲਾਵਾ ਉਹਨਾਂ ਨੂੰ ਪ੍ਰੋ ਮੋਹਨ ਸਿੰਘ ਮੇਲੇ ‘ਤੇ ਸੰਗੀਤ ਸਮਰਾਟ ਅਵਾਰਡ ਵੀ ਮਿਲ ਚੁੱਕਿਆ ਹੈ । ਜਸਵਿੰਦਰ ਬਰਾੜ ਨੇ ਹਮੇਸ਼ਾ ਸਭਿਆਚਾਰਕ ਗੀਤ ਗਾਏ ਹਨ ਜਿਹੜੇ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸੇਧ ਦਿੰਦੇ ਹਨ ।

https://www.instagram.com/p/B8G6-UBAf8o/

Related Post