ਹੈਪੀ ਰਾਏਕੋਟੀ ਨੇ ਆਪਣੇ ਨਵ-ਜਨਮੇ ਪੁੱਤਰ ਨਾਲ ਸਾਂਝੀ ਕੀਤੀ ਤਸਵੀਰ, ਲਿਖਿਆ ਇਹ ਸੁਨੇਹਾ

By  Shaminder March 31st 2020 11:41 AM

ਹੈਪੀ ਰਾਏਕੋਟੀ ਨੇ ਆਪਣੇ ਨਵ-ਜਨਮੇ ਪੁੱਤਰ ਆਰਵ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ‘ਚ ਉਹ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਅਸੀਂ ਧਰਤੀ ਵਾਲੇ ਬੋਲ ਰਹੇ ਸਭ ਸੁੱਖ ਹੋਵੇ”। ਜਿਸ ਤੋਂ ਲੱਗਦਾ ਹੈ ਕਿ ਦੇਸ਼ ‘ਚ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਹੈਪੀ ਰਾਏਕੋਟੀ ਵੀ ਚਿੰਤਿਤ ਹਨ ਅਤੇ ਉਮੀਦ ਕਰ ਰਹੇ ਹਨ ਕਿ ਜਲਦ ਹੀ ਸਭ ਕੁਝ ਠੀਕ ਹੋਵੇਗਾ ।ਕੁਝ ਦਿਨ ਪਹਿਲਾਂ ਵੀ ਹੈਪੀ ਰਾਏਕੋਟੀ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।

ਹੋਰ ਵੇਖੋ:ਹੈਪੀ ਰਾਏਕੋਟੀ ਨੇ ਪੁੱਤ ਦੀ ਪਹਿਲੀ ਝਲਕ ਵਾਲੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਭਾਵੁਕ ਮੈਸੇਜ

https://www.instagram.com/p/B-Wwp8-pat4/?igshid=kihyk6hkwgnx

ਦੱਸ ਦਈਏ ਇਸੇ ਮਹੀਨੇ ਉਹ ਇੱਕ ਪੁੱਤਰ ਦੇ ਪਿਤਾ ਬਣੇ ਨੇ । ਉਨ੍ਹਾਂ ਨੇ ਆਪਣੇ ਲਾਡਲੇ ਦਾ ਨਾਂ ਆਰਵ (Aarav) ਰੱਖਿਆ ਹੈ । ਪਿਤਾ ਬਣਨ ਤੇ ਪੰਜਾਬੀ ਜਗਤ ਦੇ ਕਲਾਕਾਰਾਂ ਨੇ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਸਨ ।ਦੱਸ ਦਈਏ ਸਾਲ 2018 ‘ਚ ਹੈਪੀ ਰਾਏਕੋਟੀ ਨੇ ਵਿਆਹ ਕਰਵਾ ਲਿਆ ਸੀ । ਉਨ੍ਹਾਂ ਦੀ ਪਤਨੀ ਦਾ ਨਾਂਅ ਖੁਸ਼ੀ ਹੈ ।

https://www.instagram.com/p/B-Er_LepJ8O/

ਜੇ ਗੱਲ ਕਰੀਏ ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੇ ਲਿਖੇ ਗੀਤ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਸਣੇ ਕਈ ਹੋਰ ਨਾਮੀ ਗਾਇਕ ਵੀ ਗਾ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ ਸਿੰਗਲ ਟਰੈਕ ਜਿਵੇਂ ਜ਼ਿੰਦਾ, ਪਿਆਰ ਨਹੀਂ ਕਰਨਾ, ਜਾਨ, ਬਾਈ ਹੁੱਡ, ਮੁਟਿਆਰ, ਕੁੜੀ ਮਰਦੀ ਆ ਤੇਰੇ ਤੇ ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ ।

https://www.instagram.com/p/B9UCypyJrOh/

ਉਹ ਟਸ਼ਨ ਟਾਈਟਲ ਹੇਠ ਬਣੀ ਪੰਜਾਬੀ ਫ਼ਿਲਮ ‘ਚ ਅਦਾਕਾਰੀ ਵੀ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਅਰਦਾਸ ਕਰਾਂ, ਮੰਜੇ ਬਿਸਤਰੇ, ਨਿੱਕਾ ਜ਼ੈਲਦਾਰ, ਅਰਦਾਸ, ਅੰਗਰੇਜ਼, ਲਵ ਪੰਜਾਬ ਤੇ ਕਈ ਹੋਰ ਪੰਜਾਬੀ 'ਚ  ਸ਼ਾਮਿਲ ਹੋ ਚੁੱਕੇ ਨੇ ।

Related Post