ਜਨਮ ਅਸ਼ਟਮੀ ਦੇ ਮੌਕੇ ‘ਤੇ ਹੈਪੀ ਰਾਏਕੋਟੀ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿੱਤੀ ਵਧਾਈ

By  Shaminder August 12th 2020 11:06 AM

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅੱਜ ਦੇਸ਼ ਭਰ ‘ਚ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ । ਪੰਜਾਬੀ ਸਿਤਾਰਿਆਂ ਨੇ ਵੀ ਇਸ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ । ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਵੀ ਜਨਮ ਅਸ਼ਟਮੀ ਦੇ ਮੌਕੇ ਤੇ ਲੋਕਾਂ ਨੂੰ ਵਧਾਈ ਦਿੱਤੀ ਹੈ । ਦੱਸ ਦਈਏ ਕਿ ਅੱਜ ਦੇ ਦਿਨ ਹੀ ਸ਼੍ਰੀ ਕ੍ਰਿਸ਼ਨ ਮਹਾਰਾਜ ਦਾ ਜਨਮ ਹੋਇਆ ਸੀ ।

https://www.instagram.com/p/CDxos4lJJ3i/

ਇਸ ਦਿਨ ਦੇਸ਼ ਭਰ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਮਥੁਰਾ ਅਤੇ ਵਰਿੰਦਾਵਨ ‘ਚ ਤਾਂ ਰੌਣਕਾਂ ਵੇਖਦਿਆਂ ਹੀ ਬਣਦੀਆਂ ਹਨ । ਇਸ ਦੇ ਨਾਲ ਹੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਦਾ ਵਰਨਣ ਕਰਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਂਦੀਆਂ ਹਨ ।

https://www.instagram.com/p/CDn7VbyJmG8/

ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਕਈ ਗਾਣੇ ਆਪਣੀ ਆਵਾਜ਼ ਵੀ ਕੱਢੇ ਹਨ ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

Related Post