ਹਰਭਜਨ ਮਾਨ ਨੇ ਆਪਣੀ ਵੈਡਿੰਗ ਐਨੀਵਰਸਰੀ 'ਤੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ,ਲਿਖਿਆ ਇਹ ਮੈਸੇਜ

By  Shaminder July 1st 2019 03:52 PM

ਹਰਭਜਨ ਮਾਨ ਦੀ ਵਿਆਹ ਦੀ ਵਰ੍ਹੇਗੰਢ ਉੱਤੇ ਫੇਸਬੁੱਕ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ 'ਚ ਹਰਭਜਨ ਮਾਨ 'ਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਕਿTun Khayal Ton Vi Sohni’Meri kamyaabi piche teri har ghaalna te qurbani nu sijda. You have given me more than I could ever deserve Thank you Harman Mann. Happy Wedding Anniversary to us

ਹੋਰ ਵੇਖੋ:ਹਰਭਜਨ ਮਾਨ ਨੇ ਸਾਂਝੀਆਂ ਕੀਤੀਆਂ ਯਾਦਾਂ ਖੇਮੁਆਣੇ ਦੀਆਂ,ਪੁਰਾਣਾ ਵੀਡੀਓ ਹੋ ਰਿਹਾ ਵਾਇਰਲ

ਹਰਭਜਨ ਮਾਨ ਅਜਿਹੇ ਗਾਇਕ ਨੇ ਜੋ ਪਿਛਲੇ ਲੰਬੇ ਅਰਸੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਪੰਜਾਬੀ ਫ਼ਿਲਮ ਇੰਡਸਟਰੀ 'ਚ ਸਰਗਰਮ ਹਨ ਅਤੇ ਉਨ੍ਹਾਂ ਨੇ ਹੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਮੁੜ ਤੋਂ ਸੁਰਜਿਤ ਕੀਤਾ ਸੀ ਆਪਣੀਆਂ ਫ਼ਿਲਮਾਂ ਨਾਲ । ਉਹ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੇ ਕਰਦੇ ਰਹਿੰਦੇ ਹਨ ।

https://www.instagram.com/p/BvgRxRmhI85/

ਹੁਣ ਉਨ੍ਹਾਂ ਨੇ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਬਹੁਤ ਹੀ ਖ਼ੂਬਸੂਰਤ ਤਸਵੀਰ ਆਪਣੀ ਪਤਨੀ ਨਾਲ ਸਾਂਝੀ ਕੀਤੀ ਹੈ । ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੇ ਵਿਆਹ ਦੇ ਵਰ੍ਹੇਗੰਢ 'ਤੇ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ ।

 

Related Post