ਹਰਭਜਨ ਮਾਨ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦਿੱਤੀ ਵਧਾਈ

By  Lajwinder kaur April 24th 2019 05:25 PM -- Updated: April 24th 2019 05:27 PM

ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਹਰਭਜਨ ਮਾਨ ਜੋ ਕਿ ਹਰ ਪੰਜਾਬੀ ਦੇ ਹਰਮਨ ਪਿਆਰੇ ਗਾਇਕ ਹਨ। ‘ਗੱਲਾਂ ਗੋਰੀਆਂ ਦੇ ਵਿੱਚ ਟੋਏ’ ਗੀਤ ਅੱਜ ਵੀ ਹਰ ਕਿਸੇ ਦੇ ਜ਼ਹਿਨ ਚ ਤਾਜ਼ਾ ਹੈ। ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ।

View this post on Instagram

 

ਤੇਗ ਬਹਾਦਰ ਸਿਮਰਿਐ ਘਰ ਨਉ ਨਿਧ ਆਵੈ ਧਾਿੲ। Hind di chadar Dhan Dhan Guru Teg Bahadar Ji de parkash dihaare di lakh lakh vadhaayi ji??

A post shared by Harbhajan Mann (@harbhajanmannofficial) on Apr 23, 2019 at 11:52pm PDT

ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਉੱਤੇ ਖ਼ਾਸ ਪੋਸਟ ਪਾਈ ਹੈ। ਜੀ ਹਾਂ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਤੇਗ ਬਹਾਦਰ ਸਿਮਰਿਐ ਘਰ ਨਉ ਨਿਧ ਆਵੈ ਧਾਇ।

Hind di chadar Dhan Dhan Guru Teg Bahadar Ji de parkash dihaare di lakh lakh vadhaayi ji’

ਹੋਰ ਵੇਖੋ:ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਦਰਸ਼ਨ ਕਰੋ, ਉਹਨਾਂ ਦੀ ਚਰਨ ਛੋਹ ਪ੍ਰਾਪਤ 'ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ' ਦੇ 

ਅੱਜ ਦੁਨੀਆਂ ਭਰ ‘ਚ ਵਸਦੇ ਪੰਜਾਬੀ ਨੌਂਵੇ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਦਾ ਪ੍ਰਕਾਸ਼ ਦਿਹਾੜਾ ਬੜੇ ਉਲਾਸ ਦੇ ਨਾਲ ਮਨਾ ਰਹੇ ਹਨ। ਗੁਰੂ ਸਾਹਿਬ ਜੀ ਕੋਲ ਜਦੋਂ ਸੱਤ ਸੌ ਕਸ਼ਮੀਰੀ ਪੰਡਤਾਂ ਆਪ ਜੀ ਕੋਲ ਹਿੰਦੂ ਧਰਮ ਦੀ ਰੱਖਿਆ ਦੀ ਪੁਕਾਰ ਕੀਤੀ ਤਾਂ ਆਪ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ‘ਚ ਆਪਣੇ ਤਿੰਨ ਸਿੱਖਾਂ ਸਮੇਤ ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਦਿੱਤੀ ਸੀ। ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ।

Related Post