ਜਨਮ ਅਸ਼ਟਮੀ ਦੇ ਮੌਕੇ ‘ਤੇ ਗਾਇਕ ਹਰਭਜਨ ਮਾਨ ਨੇ ਦਿੱਤੀ ਲੋਕਾਂ ਨੂੰ ਵਧਾਈ, ਖੁਸ਼ੀਆਂ ਤੇ ਖੇੜਿਆਂ ਦੀ ਕੀਤੀ ਕਾਮਨਾ

By  Shaminder August 11th 2020 01:51 PM

ਕੱਲ੍ਹ ਪੂਰੇ ਦੇਸ਼ ‘ਚ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ । ਇਸ ਦਿਨ ਸ਼੍ਰੀ ਕ੍ਰਿਸ਼ਨ ਜੀ ਨੇ ਜਨਮ ਲਿਆ ਸੀ ।ਉਨ੍ਹਾਂ ਦੇ ਜਨਮ ਮੌਕੇ ਵਰਿੰਦਾਵਨ ‘ਤੇ ਮਥੁਰਾ ‘ਚ ਖ਼ਾਸ ਰੌਣਕਾਂ ਵੇਖਣ ਨੂੰ ਮਿਲਦੀਆਂ ਹਨ । ਇਸ ਮੌਕੇ ਮੰਦਰਾਂ ਨੂੰ ਦੁਲਹਨਾਂ ਵਾਂਗ ਸਜਾਇਆ ਜਾਂਦਾ ਹੈ ਅਤੇ ਥਾਂ-ਥਾਂ ‘ਤੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਬੰਧ ਅਤੇ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਦੀਆਂ ਝਾਕੀਆਂ ਕੱਢੀਆਂ ਜਾਂਦੀਆਂ ਹਨ ।

https://www.instagram.com/p/CDvD6e4B3xa/

ਸੈਲੀਬ੍ਰੇਟੀਜ਼ ਵੱਲੋਂ ਵੀ ਇਸ ਤਿਉਹਾਰ ਦੀਆਂ ਵਧਾਈਆਂ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀਆਂ ਜਾ ਰਹੀਆਂ ਨੇ ।ਗਾਇਕ ਹਰਭਜਨ ਮਾਨ ਨੇ ਵੀ ਲੋਕਾਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦੇ ਰਹੇ ਹਨ ।

https://www.instagram.com/p/CDeIMNeBFJM/

ਉਨ੍ਹਾਂ ਸ਼੍ਰੀ ਕ੍ਰਿਸ਼ਨ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਤੁਹਾਨੂੰ ਅਤੇ ਤੁਹਾਡੇ ਪਿਆਰਿਆਂ ਨੂੰ ਚੰਗੀ ਸਿਹਤ, ਸ਼ਾਂਤੀ ਅਤੇ ਖੁਸ਼ਹਾਲੀ ਦੇਵੇ । ਸਾਰਿਆਂ ਲਈ ਖੁਸ਼ੀਆਂ ਅਤੇ ਖੇੜੇ ਦੀ ਕਾਮਨਾ ਕਰਦਾ ਹਾਂ’। ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਸਦੇ ਨਾਲ ਹੀ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।

Related Post