ਹਰਭਜਨ ਮਾਨ ਨੇ ਆਪਣੇ ਬੱਚਿਆਂ ਨੂੰ ਦਿੱਤੇ ਹਨ ਜ਼ਿੰਦਗੀ ਦੇ ਦੋ ਗਿਫਟ, ਤਸਵੀਰ ਸਾਂਝੀ ਕਰਕੇ ਦੱਸੀ ਹਕੀਕਤ

By  Shaminder February 24th 2021 11:42 AM

ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਬੇਟੇ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਅਸੀਂ ਆਪਣੇ ਬੱਚਿਆਂ ਨੰ ਦੋ ਹੀ ਗਿਫ਼ਟ ਦਿੱਤੇ ਹਨ ਇੱਕ ਤਾਂ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੋ ਅਤੇ ਦੂਜਾ ਉੱਡਣ ਲਈ ਖੰਭ’।

harbhajan mann

ਹੋਰ ਪੜ੍ਹੋ :  ਹਨੀ ਸਿੰਘ ਦੀ ਭੈਣ ਦੀ ਰਿਸੈਪਸ਼ਨ ਪਾਰਟੀ ‘ਚ ਪਹੁੰਚੇ ਮਿਊਜ਼ਿਕ ਇੰਡਸਟਰੀ ਦੇ ਵੱਡੇ ਸਿਤਾਰੇ

 Harbhajan Mann

ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟਸ ਦੇ ਰਹੇ ਹਨ ਅਤੇ ਇਸ ਨੂੰ ਸ਼ੇਅਰ ਕਰ ਰਹੇ ਹਨ । ਹਰਭਜਨ ਮਾਨ ਇੱਕ ਅਜਿਹੇ ਕਲਾਕਾਰ ਹਨ ਜੋ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ।

harbhajan mann

ਉਹ ਅਕਸਰ ਆਪਣੇ ਪਿੰਡ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਇਸ ਤਸਵੀਰ ‘ਚ ਵੀ ਉਹ ਪਿੰਡ ਆਪਣੇ ਜੱਦੀ ਘਰ ਦੇ ਬਾਹਰ ਆਪਣੇ ਪੁੱੱਤਰ ਦੇ ਨਾਲ ਖੜੇ ਹੋਏ ਵਿਖਾਈ ਦੇ ਰਹੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ਅਤੇ ਹੁਣ ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰ ਰਿਹਾ ਹੈ ।

 

View this post on Instagram

 

A post shared by Harbhajan Mann (@harbhajanmannofficial)

 

Related Post