ਹਰਭਜਨ ਮਾਨ ਡੇਢ ਸਾਲ ਬਾਅਦ ਮਿਲੇ ਛੋਟੇ ਭਰਾ ਗੁਰਸੇਵਕ ਮਾਨ ਨੂੰ, ਵੀਡੀਓ ਕੀਤਾ ਸਾਂਝਾ

By  Shaminder July 31st 2021 01:56 PM

ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਛੋਟੇ ਭਰਾ ਗੁਰਸੇਵਕ ਮਾਨ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਹਰਭਜਨ ਮਾਨ ਦੱਸ ਰਹੇ ਹਨ ਕਿ ਦੋਵੇਂ ਭਰਾ ਕਰੀਬ ਡੇਢ ਸਾਲ ਬਾਅਦ ਵੈਨਕੁਵਰ ‘ਚ ਇੱਕਠੇ ਹੋਏ ਹਨ । ਇਸ ਵੀਡੀਓ ‘ਚ ਦੋਵੇਂ ਭਰਾ ਚਿੱਠੀਏ ਨੀ ਚਿੱਠੀਏ ਗੀਤ ਗਾ ਕੇ ਸੁਣਾ ਰਹੇ ਹਨ ।

Harbhajan Mann Image From Instagram

ਹੋਰ ਪੜ੍ਹੋ : ਸ਼ਹੀਦ ਊਧਮ ਸਿੰਘ ਦਾ ਅੱਜ ਹੈ ਸ਼ਹੀਦੀ ਦਿਹਾੜਾ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ  

Image From Instagram

ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ਜਲਦ ਹੀ ਉਹ ਇਸ ਦਾ ਪੂਰਾ ਵੀਡੀਓ ਸਾਂਝਾ ਕਰਨਗੇ । ਇਸ ਤੋਂ ਇਲਾਵਾ ਹਰਭਜਨ ਮਾਨ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।

Harbhajan Mann Image From Instagram

ਜਿਸ ‘ਚ ਉਨ੍ਹਾਂ ਨੇ ਆਪਣੀ ਫ਼ਿਲਮ ‘ਜੀ ਆਇਆਂ ਨੂੰ’ ਤੋਂ ਲੈ ਕੇ ਫ਼ਿਲਮ ‘ਪੀਆਰ’ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ ।

 

View this post on Instagram

 

A post shared by Harbhajan Mann (@harbhajanmannofficial)

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ ।

 

Related Post