ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਗਾਇਕ ਹਰਭਜਨ ਮਾਨ ਨੇ ਪਾਈ ਪੋਸਟ

By  Lajwinder kaur December 26th 2021 04:34 PM -- Updated: December 26th 2021 04:36 PM

ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਫਤਿਹਗੜ੍ਹ ਸਾਹਿਬ ਪਹੁੰਚ ਰਹੀਆਂ ਹਨ। ਸ਼ਨੀਵਾਰ ਤੋਂ ਹੀ ਵੱਡੀ ਗਿਣਤੀ ’ਚ ਸੰਗਤ ਗੁਰਦੁਆਰਿਆਂ ’ਚ ਨਤਮਸਤਕ ਹੋ ਰਹੀ ਹੈ। ਅੱਜ ਸਵੇਰ ਤੋਂ ਹੀ ਸੰਗਤਾਂ ਮੱਥਾ ਟੇਕਣ ਲਈ ਆ ਰਹੀਆਂ ਹਨ। ਸੰਗਤਾਂ ਲਈ ਥਾਂ-ਥਾਂ ਲੰਗਰ ਲੱਗੇ ਹੋਏ ਹਨ। ਸ਼ਨੀਵਾਰ ਨੂੰ ਅਖੰਡ ਪਾਠ ਆਰੰਭ ਹੋਏ ਜਿਨ੍ਹਾਂ ਦੇ ਭੋਗ ਸੋਮਵਾਰ ਨੂੰ ਪਾਏ ਜਾਣਗੇ। ਪੰਜਾਬੀ ਕਲਾਕਾਰ ਵੀ ਫਤਿਹਗੜ੍ਹ ਸਾਹਿਬ ਦੀ ਧਰਤੀ ਉੱਤੇ ਪਹੁੰਚ ਕੇ ਮੱਥਾ ਟੇਕ ਰਹੇ ਨੇ।

ਹੋਰ ਪੜ੍ਹੋ : ਗਾਇਕ ਤਰਸੇਮ ਜੱਸੜ ਨੇ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ, ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

ਪੰਜਾਬ ਕਲਾਕਾਰ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ ਕਰ ਰਹੇ ਨੇ। ਗਾਇਕ ਹਰਭਜਨ ਮਾਨ ਨੇ ਵੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਤਸਵੀਰ ਸ਼ੇਅਰ ਕਰਦੇ ਹੇਏ ਲਿਖਿਆ ਹੈ- ਚਿਣਕੇ ਨੀਂਹਾਂ ਵਿੱਚ ਤੂੰ, ਸਿਦਕ ਨੀ ਸਕਦਾ ਤੋੜ੍ਵ ... ਸੂਬਿਆ ਸਿਦਕ ਨੀ ਸਕਦਾ ਤੋੜ੍ਵ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੇ ਨੇ।

harbhajan mann post-min

ਹੋਰ ਪੜ੍ਹੋ :  ਸਿੱਖ ਇਤਿਹਾਸ ਨੂੰ ਬਿਆਨ ਕਰਦਾ ਰਣਜੀਤ ਬਾਵਾ ਦੇ ਨਵੇਂ ਧਾਰਮਿਕ ਗੀਤ ‘ਸਾਡੇ ਹੀਰੋ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਪੰਜਾਬੀ ਕਲਾਕਾਰ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਧਾਰਿਮਕ ਗੀਤਾਂ ਲੈ ਕੇ ਆ ਰਹੇ ਨੇ। ਕੁਲਬੀਰ ਝਿੰਜਰ, ਤਰਸੇਮ ਜੱਸੜ ਅਤੇ ਕਈ ਹੋਰ ਗਾਇਕਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਪੋਸਟਾਂ ਪਾਈਆਂ ਨੇ।

 

 

View this post on Instagram

 

A post shared by Harbhajan Mann (@harbhajanmannofficial)

 

View this post on Instagram

 

A post shared by Kulbir Jhinjer (@kulbirjhinjer)

Related Post