ਹਰਭਜਨ ਮਾਨ ਨੇ ‘ਸ਼੍ਰੋਮਣੀ ਗਾਇਕ’ ਪੁਰਸਕਾਰ ਨੂੰ ਕਹੀ ਨਾਂਹ, ਕਿਹਾ-‘ਮੇਰੇ ਜੀਵਨ ਦਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ ਹੈ’

By  Lajwinder kaur December 4th 2020 11:39 AM -- Updated: December 4th 2020 11:43 AM

ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ ਤੇ ਮਾਰੂ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਨੇ ।

harbhajan mann post

ਹੋਰ ਪੜ੍ਹੋ :  ‘ਮੁੜਦੇ ਨਾ ਲਏ ਬਿਨਾ ਹੱਕ ਦਿੱਲੀਏ’, ਹਰਭਜਨ ਮਾਨ ਆਪਣੇ ਨਵੇਂ ਗੀਤ ‘ਹੱਕ’ ਨਾਲ ਦੱਸ ਰਹੇ ਨੇ ਪੰਜਾਬੀ ਕਿਸਾਨਾਂ ਦੇ ਜੋਸ਼ ਨੂੰ

ਉਨ੍ਹਾਂ ਨੇ ਹਾਲ ਹੀ ਚ ਇੱਕ ਪੋਸਟ ਪਾ ਕੇ ਦੱਸਿਆ ਹੈ ਕਿ ਉਹ ਸ਼੍ਰੋਮਣੀ ਗਾਇਕ ਪੁਰਸਕਾਰ ਨਹੀਂ ਲੈ ਰਹੇ ਨੇ ।

inside pic of harbhajan mann in farmer protest

ਉਨ੍ਹਾਂ ਨੇ ਲਿਖਿਆ ਹੈ-‘ਭਾਸ਼ਾ ਵਿਭਾਗ ਵੱਲੋਂ ਦਿੱਤੇ ਜਾਂਦੇ ਸਾਲਾਨਾ ਸ਼੍ਰੋਮਣੀ ਪੁਰਸਕਾਰਾਂ ਵਿੱਚ ਮੇਰੀ ਚੋਣ 'ਸ਼੍ਰੋਮਣੀ ਗਾਇਕ' ਐਵਾਰਡ ਲਈ ਹੋਈ ਹੈ। ਇਸ ਐਵਾਰਡ ਦੀ ਚੋਣ ਲਈ ਮੈਂ ਸਲਾਹਕਾਰ ਬੋਰਡ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਵੱਲੋਂ ਅਪਲਾਈ ਕਿਤੇ ਬਿਨਾਂ ਮੈਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣਿਆ। ਅੱਜ ਮੈਂ ਜਿਸ ਵੀ ਮੁਕਾਮ 'ਤੇ ਪਹੁੰਚਿਆ ਹਾਂ, ਉਹ ਕਿਸਾਨਾਂ, ਮਾਂ ਬੋਲੀ ਪੰਜਾਬੀ ਅਤੇ ਸਮੂੰਹ ਪੰਜਾਬੀਆਂ ਦੀ ਬਦੌਲਤ ਹੀ ਹੈ'।

haq song punjabi singer harbhajan mann

ਉਨ੍ਹਾਂ ਨੇ ਅੱਗੇ ਲਿਖਿਆ ਹੈ- 'ਕਿਸਾਨੀ ਪਰਿਵਾਰ ਵਿੱਚ ਜਨਮ ਲੈਣ ਤੋਂ ਲੈ ਕੇ ਹੁਣ ਤੱਕ ਮੇਰੇ ਜੀਵਨ ਦਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ ਹੈ ਅਤੇ ਮੇਰਾ ਰੋਮ-ਰੋਮ ਕਿਸਾਨਾਂ ਦਾ ਕਰਜ਼ਈ ਹੈ। ਮੇਰੀ ਗਾਇਕੀ ਨੂੰ ਵੀ ਕਿਸਾਨਾਂ ਵੱਲੋਂ ਪਿਆਰ ਕੀਤਾ ਗਿਆ ਜਿਸ ਸਦਕਾ ਮੈਂ ਅੱਜ ਇਸ ਐਵਾਰਡ ਹਾਸਲ ਕਰਨ ਦੇ ਕਾਬਲ ਹੋਇਆ। ਅੱਜ ਜਦੋਂ ਪੰਜਾਬ ਸਣੇ ਸਾਰੇ ਮੁਲਕ ਦਾ "ਅੰਨਦਾਤਾ" ਸੜਕਾਂ ਉਤੇ ਹੈ ਅਤੇ ਕਿਸਾਨਾਂ ਦੇ ਹੱਕ ਖੋਹਣ ਵਾਲਿਆਂ ਤੋ ਇਨਸਾਫ ਮੰਗਦਾ ਹੋਇਆ ਰੁਲ਼ ਰਿਹਾ ਹੈ। ਉਨ੍ਹਾਂ ਦਾ ਭਵਿੱਖ ਅੰਧਕਾਰ ਵਿੱਚ ਹੈ ਤਾਂ ਇਸ ਮੌਕੇ ਮੈਂ 'ਸ਼੍ਰੋਮਣੀ ਐਵਾਰਡ' ਹਾਸਲ ਕਰਦਾ ਸ਼ੋਭਦਾ ਨਹੀਂ ਹਾਂ। ਕਿਸਾਨੀ ਲਈ ਇਸ ਔਖੇ ਚੱਲ ਰਹੇ ਸਮੇਂ ਦੌਰਾਨ ਮੈਂ ਅਤੇ ਮੇਰੇ ਪਰਿਵਾਰ ਨੇ ਨਿਮਰਤਾ ਤੇ ਆਦਰ ਸਹਿਤ ਇਹ ਪੁਰਸਕਾਰ ਨਾ ਲੈਣ ਦਾ ਫੈਸਲਾ ਕੀਤਾ ਹੈ’। ਪ੍ਰਸ਼ੰਸਕ ਉਨ੍ਹਾਂ ਦੇ ਇਸ ਕਦਮ ਚੁੱਕਣ ਦੀ ਸ਼ਲਾਘਾ ਕਰ ਰਹੇ ਨੇ' ।

 

 

Related Post