ਜ਼ਿੰਦਗੀ ਦੀਆਂ ਤਲਖ਼ ਸਚਾਈਆਂ ਨੂੰ ਬਿਆਨ ਕਰੇਗਾ ਹਰਭਜਨ ਮਾਨ ਦਾ ਨਵਾਂ ਗੀਤ, ਗਾਣੇ ਦਾ ਟੀਜ਼ਰ ਹੋਇਆ ਰਿਲੀਜ਼

By  Rupinder Kaler June 29th 2020 08:33 AM

ਗਾਇਕ ਹਰਭਜਨ ਮਾਨ 30 ਜੂਨ ਨੂੰ ਆਪਣਾ ਨਵਾਂ ਗਾਣਾ ਰਿਲੀਜ਼ ਕਰਨ ਜਾ ਰਹੇ ਹਨ । ਇਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਦਿੱਤੀ ਹੈ । ਫ਼ਿਲਹਾਲ ਉਹਨਾਂ ਨੇ ਆਪਣੇ ਨਵੇਂ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਹੈ । ਇਸ ਗਾਣੇ ਨੂੰ ‘ਆਪਣਾ ਖੂਨ ਪਰਾਇਆ ਹੁੰਦਾ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ । ਹਰਭਜਨ ਮਾਨ ਵੱਲੋਂ ਸ਼ੇਅਰ ਕੀਤੇ ਗਏ ਇਸ ਟੀਜ਼ਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/CB7YYmbh7FT/

ਇਸ ਟੀਜ਼ਰ ਨੂੰ ਸ਼ੇਅਰ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ ‘ਝੁਨੲ 30ਟਹ/2020 - ਜ਼ਿੰਦਗੀ ਦੀਆਂ ਤਲਖ਼ ਸਚਾਈਆਂ- ਬਾਪੂ ਜੀ ਸ਼੍ਰੋਮਣੀ ਕਵੀਸ਼ਰ ਕਰਨੈਲ ਸਿੰਘ “ਪਾਰਸ” ਦੀ ਲਿਖੀ ਕਵੀਸ਼ਰੀ “ਆਪਣਾ ਖੂਨ ਪਰਾਇਆ ਹੁੰਦਾ” 30 ਜੂਨ ਨੂੰ ਰਿਲੀਜ਼ ਕਰ ਰਹੇ ਹਾਂ। ਆਸ ਕਰਦਾ ਹਾਂ ਕਿ ਤੁਸੀਂ ਹਮੇਸ਼ਾ ਵਾਂਗ ਭਰਪੂਰ ਹੁੰਗਾਰਾ ਦਿਓਂਗੇ’। ਮਾਨ ਦੇ ਇਸ ਗੀਤ ਨੂੰ ਸੰਗੀਤ ਮਿਊਜ਼ਿਕ ਇੰਪਾਇਅਰ ਨੇ ਦਿੱਤਾ ਹੈ ਜਦੋਂ ਕਿ ਗੀਤ ਦੀ ਵੀਡੀਓ ਸਟਾਲਿਨਵੀਰ ਨੇ ਬਣਾਈ ਹੈ ।

https://www.instagram.com/p/CB-oR2_Bi4D/

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਗੀਤ ਹਰਭਜਨ ਮਾਨ ਦੇ ਦਿਲ ਦੇ ਕਰੀਬ ਹੈ ਕਿਉਂਕਿ ਕੁਝ ਸਮਾਂ ਪਹਿਲਾਂ ਉਹਨਾਂ ਨੇ ਦੱਸਿਆ ਸੀ ਕਿ ਉਹ ਛੇਤੀ ਹੀ ਆਪਣੇ ਪਸੰਦ ਦੇ ਗੀਤ ਲੈ ਕੇ ਆਉਣਗੇ । ਇਸ ਤੋਂ ਪਹਿਲਾਂ ਵੀ ਉਹਨਾਂ ਨੇ ਆਪਣੀ ਪਸੰਦ ਦਾ ਗੀਤ ਰਿਲੀਜ਼ ਕੀਤਾ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/BzDvA6wh-o6/

Related Post