ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਦੇ ਨਾਲ ਸਾਂਝੀ ਕੀਤੀ ਖ਼ਾਸ ਵੀਡੀਓ, ਦੋਵੇਂ ਜਣੇ ਪੰਜਾਬੀ ਸਾਹਿਤ ਦੇ ਨਾਲ ਦਰਸ਼ਕਾਂ ਨੂੰ ਜੋੜਦੇ ਆਏ ਨਜ਼ਰ

By  Lajwinder kaur March 30th 2021 09:41 AM -- Updated: March 30th 2021 10:02 AM

ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੇ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਉਨ੍ਹਾਂ ਨੇ ਆਪਣੀ ਸਾਫ ਸੁਥਰੀ ਗਾਇਕ ਦੇ ਨਾਲ ਹਰ ਇੱਕ ਦਾ ਦਿਲ ਜਿੱਤਿਆ ਹੈ। ਜਿਸ ਕਰਕੇ ਉਨ੍ਹਾਂ ਦੀ ਗਾਇਕੀ ਨੂੰ ਹਰ ਵਰਗ ਦੇ ਲੋਕ ਪਸੰਦ ਕਰਦੇ ਨੇ। ਹਰਭਜਨ ਮਾਨ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਨੇ।

inside image of harbhajan maan

ਹੋਰ ਪੜ੍ਹੋ : ਗਾਇਕ ਦਰਸ਼ਨ ਲੱਖੇਵਾਲਾ ਨੇ ਆਪਣੇ ਨਵੇਂ ਗੀਤ ਦੇ ਨਾਲ ਉਸਤਾਦ ਬੱਬੂ ਮਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ, ਦੇਖੋ ਵੀਡੀਓ

inside image of harman and harbhjan maan

ਉਹ ਅਕਸਰ ਹੀ ਆਪਣੀ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਇੱਕ ਵੀਡੀਓ ਆਪਣੀ ਜੀਵਨ ਸਾਥੀ ਹਰਮਨ ਦੇ ਨਾਲ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਦੋਵੇਂ ਜਣੇ ਚਾਹ ਦੇ ਕੱਪ ਦੇ ਨਾਲ ਪੰਜਾਬੀ ਨਾਵਲ ਪੜ੍ਹਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਦੇ ਰਾਹੀਂ ਉਹ ਦਰਸ਼ਕਾਂ ਨੂੰ ਪੰਜਾਬੀ ਸਾਹਿਤ ਦੇ ਨਾਲ ਜੋੜਣ ਦੀ ਕੋਸ਼ਿਸ਼ ਕਰ ਰਹੇ ਨੇ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ- ‘ਘਰ ਵਰਗੀ ਮੌਜ ਨਹੀਂ ਥਿਉਣੀ’ ਨਾਲ ਹੀ ਉਨ੍ਹਾਂ ਨੇ ਆਪਣੀ ਪਤਨੀ ਹਰਮਨ ਨੂੰ ਟੈਗ ਕੀਤਾ ਹੈ।

harbhajan mann with family

ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਚੁੱਕੇ ਨੇ। ਇੱਕ ਵਾਰ ਫਿਰ ਤੋਂ ਉਹ ਪੰਜਾਬੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਣਗੇ।

 

 

View this post on Instagram

 

A post shared by Harbhajan Mann (@harbhajanmannofficial)

Related Post