ਹਰਭਜਨ ਮਾਨ ਨੇ ਆਪਣੇ ਜੱਦੀ ਪਿੰਡ ਖੇਮੂਆਣੇ ਤੋਂ ਸ਼ੇਅਰ ਕੀਤਾ ਜ਼ਿੰਦਗੀ ਦੇ ਰੰਗਾਂ ਨੂੰ ਬਿਆਨ ਕਰਦਾ ਇਹ ਵੀਡੀਓ
ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਕੈਨੇਡਾ ਤੋਂ ਪੰਜਾਬ ਆਏ ਹੋਏ ਨੇ । ਏਨੀਂ ਦਿਨੀਂ ਉਹ ਪਿੰਡ ਦੀ ਆਬੋ ਹਵਾ ਦਾ ਲੁਤਫ ਲੈ ਰਹੇ ਨੇ । ਉਹ ਆਪਣੇ ਜੱਦੀ ਪਿੰਡ ਖੇਮੂਆਣੇ ਰਹਿ ਰਹੇ ਨੇ । ਉਨ੍ਹਾਂ ਨੂੰ ਆਪਣੇ ਪਿੰਡ ਦੇ ਨਾਲ ਬਹੁਤ ਮੋਹ ਹੈ । ਜਿਸ ਕਰਕੇ ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ‘ਤੇ ਆਪਣੇ ਪਿੰਡ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਨੇ ।
View this post on Instagram

Vote for your favourite : https://www.ptcpunjabi.co.in/voting/
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਿੰਡ ਦਾ ਇੱਕ ਵੀਡੀਓ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਵੀਡੀਓ ਉਹ ਖੇਤ ‘ਚ ਨਜ਼ਰ ਆ ਰਹੇ ਨੇ ਤੇ ਉਹ ਪੰਜਾਬੀ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਜ਼ਿੰਦਗੀ ਨਾਲ ਜੁੜੇ ਸੱਚੇ-ਸੁੱਚੇ ਬੋਲ!’ ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਿੰਡ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ।

ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ । ਜੇ ਕੋਰੋਨਾ ਵਾਇਰਸ ਨਾ ਹੁੰਦਾ ਤਾਂ ਹੁਣ ਤੱਕ ਉਨ੍ਹਾਂ ਦੀ ਫ਼ਿਲਮ ਪੀ. ਆਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੀ ਹੁੰਦੀ । ਕੋਰੋਨਾ ਕਰਕੇ ਸਾਰੀਆਂ ਹੀ ਫ਼ਿਲਮਾਂ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ ।