ਹਰਭਜਨ ਮਾਨ ਨੇ ਆਸਟ੍ਰੇਲੀਆ ਤੋਂ ਪਤਨੀ ਦੇ ਨਾਲ ਸਾਂਝਾ ਕੀਤਾ ਖ਼ੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder August 10th 2022 01:40 PM

ਹਰਭਜਨ ਮਾਨ (Harbhajan Mann) ਨੇ ਆਪਣੀ ਪਤਨੀ ਦੇ ਨਾਲ ਇੱਕ ਖੂਬਸੂਰਤ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਪਤਨੀ (Wife) ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣੀ ਪਤਨੀ ਦੇ ਨਾਲ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਉਹ ਕੌਫੀ ਦਾ ਲੁਤਫ ਲੈਂਦੇ ਵੀ ਨਜ਼ਰ ਆ ਰਹੇ ਹਨ । ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

harbhajan And harman mann-min (1)

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਹਰਭਜਨ ਮਾਨ ਅਕਸਰ ਆਪਣੀ ਪਤਨੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਸ ਤੋਂ ਇਲਾਵਾ ਉਹ ਆਪਣੇ ਬੇਟੇ ਅਵਕਾਸ਼ ਮਾਨ ਦੇ ਬਾਰੇ ਅਤੇ ਉਨ੍ਹਾਂ ਦੇ ਆਉਣ ਵਾਲੇ ਪ੍ਰੋਜੈਕਟ ਬਾਰੇ ਵੀ ਆਪਣੇ ਚਾਹੁਣ ਵਾਲਿਆਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ ।

harbhajan Maan and harman Mann-min image From instagram

ਹੋਰ ਪੜ੍ਹੋ :  ਹਰਭਜਨ ਮਾਨ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਮੇਰੇ ‘ਤੇ ਹਰਮਨ ਲਈ ਸੁਭਾਗਾ ਸਮਾਂ’

ਸੋਸ਼ਲ ਮੀਡੀਆ ‘ਤੇ ਹਰਭਜਨ ਮਾਨ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਇਨ੍ਹੀਂ ਦਿਨੀਂ ਉਹ ਵਿਦੇਸ਼ ਟੂਰ ‘ਚ ਰੁੱਝੇ ਹੋਏ ਹਨ ਅਤੇ ਵੱਖ ਵੱਖ ਦੇਸ਼ਾਂ ‘ਚ ਪਰਫਾਰਮ ਕਰ ਰਹੇ ਹਨ ।

harman mann And Harbhajan Mann ,-min

ਗੀਤਾਂ ਤੋਂ ਇਲਾਵਾ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । ਉਨ੍ਹਾਂ ਦੇ ਵੱਲੋਂ ਗਾਇਕੀ ਦੇ ਲਾਏ ਬੂਟੇ ਨੂੰ ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਅੱਗੇ ਵਧਾ ਰਿਹਾ ਹੈ । ਉਸ ਦੇ ਕਈ ਗੀਤ ਹੁਣ ਤੱਕ ਰਿਲੀਜ਼ ਹੋ ਚੁੱਕੇ ਹਨ ।

 

View this post on Instagram

 

A post shared by Harbhajan Mann (@harbhajanmannofficial)

Related Post